ਗੌਤਮ ਸੇਠ ਗੁੱਡੂ ਨੇ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਸ: ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਅਹਿਮ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਸ: ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਗ
ਗੌਤਮ ਸੇਠ ਗੁੱਡੂ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦੇ ਹੋਏ। ਅਜੀਤ ਤਸਵੀਰ
31-10-2026
ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਸ: ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਅਹਿਮ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਸ: ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਤੇ ਲੋਕ ਹਿੱਤਾਂ ਲਈ ਪਾਰਟੀ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਗੌਤਮ ਸੇਠ ਗੁੱਡੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ’ਚ ਨਵਾਂ ਜੋਸ਼ ਭਰਨ ਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਾਰਟੀ ਦੀ ਸਮੂਹਿਕ ਅਗਵਾਈ, ਵਰਕਰਾਂ ਦੀ ਮਿਹਨਤ ਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।