31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤਾਂ ਦੇ ਖਾਤਿਆਂ ’ਚ ਪੈਸੇ ਨਾ ਪੈਣ ਕਰਕੇ ਸਰਪੰਚਾਂ ’ਚ ਨਿਰਾਸ਼ਾ

ਕੋਟਲੀ ਸੂਰਤ ਮੱਲ੍ਹੀ, 30 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਸਕੀਮ ਫੇਸ-3 ਤਹਿਤ ਜਾਰੀ ਕੀਤੀ ਗਈ ਗ੍ਰਾਂਟ ਦੇ ਪੈਸੇ ਗ੍ਰਾਮ ਪੰਚਾਇਤਾਂ ਦੇ ਖਾਤਿਆਂ ’ਚ ਨਾ ਪੈਣ ਕਰ ਕੇ ਇਲਾਕੇ ਦੇ ਸਰਪੰਚ ’ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਸਬੰਧੀ ਪਿੰਡਾਂ ਦੇ ਸਰਪੰਚਾਂ ਨੇ ਦੱਸਿਆ ਕਿ ਹੁਣ ਜਦੋਂ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਿਰ ’ਤੇ ਹਨ ਤੇ ਕੁਝ ਕੁ ਸਮਾਂ ਰਹਿ ਗਿਆ, ਪਰ ਉਨ੍ਹਾਂ ਨੂੰ ਜਾਰੀ ਕੀਤੀ ਗਈ ਗ੍ਰਾਂਟ ਦੇ ਪੈਸੇ ਉਨ੍ਹਾਂ ਦੇ ਖਾਤਿਆਂ ਵਿਚ ਨਹੀਂ ਪਾਏ ਜਾ ਰਹੇ।

Ad Position 21
No active advertisement
ਅਜੀਤ ਡੈਸਕ 31-10-2026
ਕੋਟਲੀ ਸੂਰਤ ਮੱਲ੍ਹੀ, 30 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਸਕੀਮ ਫੇਸ-3 ਤਹਿਤ ਜਾਰੀ ਕੀਤੀ ਗਈ ਗ੍ਰਾਂਟ ਦੇ ਪੈਸੇ ਗ੍ਰਾਮ ਪੰਚਾਇਤਾਂ ਦੇ ਖਾਤਿਆਂ ’ਚ ਨਾ ਪੈਣ ਕਰ ਕੇ ਇਲਾਕੇ ਦੇ ਸਰਪੰਚ ’ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਸਬੰਧੀ ਪਿੰਡਾਂ ਦੇ ਸਰਪੰਚਾਂ ਨੇ ਦੱਸਿਆ ਕਿ ਹੁਣ ਜਦੋਂ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਿਰ ’ਤੇ ਹਨ ਤੇ ਕੁਝ ਕੁ ਸਮਾਂ ਰਹਿ ਗਿਆ, ਪਰ ਉਨ੍ਹਾਂ ਨੂੰ ਜਾਰੀ ਕੀਤੀ ਗਈ ਗ੍ਰਾਂਟ ਦੇ ਪੈਸੇ ਉਨ੍ਹਾਂ ਦੇ ਖਾਤਿਆਂ ਵਿਚ ਨਹੀਂ ਪਾਏ ਜਾ ਰਹੇ। ਉਨ੍ਹਾਂ ਦੱਸਿਆਂ ਕਿ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਡੇਰਾ ਬਾਬਾ ਨਾਨਕ ਵਲੋਂ ਉਨ੍ਹਾਂ 3 ਸਤੰਬਰ 2026 ਨੂੰ ਪਿੰਡਾਂ ਦੇ ਵਿਕਾਸ ਕਾਰਜਾਂ, ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੇ ਨਿਕਾਸ ਲਈ ਰੰਗਲਾ ਪੰਜਾਬ ਸਕੀਮ (ਫੇਸ-3) ਅਧੀਨ ਲੱਖਾਂ ਰੁਪਏ ਦੀ ਗ੍ਰਾਂਟ ਮੰਤਵ ਗਲੀਆਂ-ਨਾਲੀਆਂ ਜਾਰੀ ਕੀਤੀ ਸੀ ਤੇ ਇਹ ਗ੍ਰਾਂਟ ਇਕ ਮਹੀਨੇ ਦੇ ਅੰਦਰ-ਅੰਦਰ ਖਰਚ ਕਰਕੇ ਇਸ ਦਾ ਵਰਤੋਂ ਸਰਟੀਫਿਕੇਟ ਦਫਤਰ ਵਿਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਸੀ, ਪਰ 2 ਮਹੀਨੇ ਦਾ ਸਮਾਂ ਹੋ ਚੱਲਿਆ ਹੈ, ਅਜੇ ਤੱਕ ਉਨ੍ਹਾਂ ਦੇ ਖਾਤਿਆਂ ’ਚ ਪੈਸੇ ਨਹੀਂ ਪਾਏ ਗਏ, ਜਿਸ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਬ੍ਰੇਕਾਂ ਲੱਗ ਗਈਆਂ ਹਨ ਤੇ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਕਈ ਵਾਰ ਸਬੰਧਤ ਦਫ਼ਤਰ ਦੇ ਚੱਕਰ ਲਗਾਏ ਹਨ ਤੇ ਉਨ੍ਹਾਂ ਨੂੰ ਲਾਰਿਆਂ ਵਿਚ ਰੱਖਿਆ ਜਾ ਰਿਹਾ ਹੈ ਤੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ, ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਹਨ। ਇਲਾਕੇ ਦੇ ਸਰਪੰਚਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਮਹਿਕਮੇ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਖਾਤਿਆਂ ’ਚ ਉਨ੍ਹਾਂ ਦੇ ਪਿੰਡਾਂ ਨੂੰ ਜਾਰੀ ਕੀਤੀ ਗਈ ਗ੍ਰਾਂਟ ਦੇ ਪੈਸੇ ਪਾਏ ਤਾਂ ਜੋ ਉਹ ਪਿੰਡਾਂ ਦੇ ਰੁਕੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾ ਸਕਣ ਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ। ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਪੈਸੇ ਗ੍ਰਾਂਮ ਪੰਚਾਇਤਾਂ ਦੇ ਖਾਤਿਆਂ ਵਿਚ ਨਹੀਂ ਪਏ, ਜਿਹੜੇ ਕਿ ਅੱਜ ਕੱਲ੍ਹ ਵਿਚ ਪਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੌਤਮ ਸੇਠ ਗੁੱਡੂ ਨੇ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
Ad Position 24