ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ-ਬਾਬਾ ਸਰਬਜੀਤ ਸਿੰਘ
ਬਟਾਲਾ, 30 ਅਕਤੂਬਰ (ਹਰਦੇਵ ਸਿੰੰਘ ਸੰਧੂ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਤੇ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 1 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਵਿਖੇ ਗੁਰਮਤਿ ਸਮਾਗਮ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ।
ਬਾਬਾ ਸਰਬਜੀਤ ਸਿੰਘ
31-10-2026