31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦਾਸਪੁਰ ਵਿਖੇ ਕੰਬੋਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਰਵਿੰਦਰ ਸਿੰਘ ਦੀ ਨਿਯੁਕਤੀ

ਗੁਰਦਾਸਪੁਰ, 30 ਅਕਤੂਬਰ (ਗੁਰਪ੍ਰਤਾਪ ਸਿੰਘ)-ਪੰਜਾਬ ਸਰਕਾਰ ਵਲੋਂ ਸੰਤ ਨਗਰ ਗੁਰਦਾਸਪੁਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਜ਼ਿਲ੍ਹਾ ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਵਲੋਂ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

Ad Position 21
No active advertisement
ਰਵਿੰਦਰ ਸਿੰਘ ਨੂੰ ਜ਼ਿਲ੍ਹਾ ਕੰਬੋਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤੀ ਪੱਤਰ ਦਿੰਦੇ ਹੋਏ ਸਹਾਇਕ ਕਮਿਸ਼ਨਰ। ਤਸਵੀਰ: ਵਿਸ਼ਾਲ ਮੁੰਨਾ 31-10-2026
ਗੁਰਦਾਸਪੁਰ, 30 ਅਕਤੂਬਰ (ਗੁਰਪ੍ਰਤਾਪ ਸਿੰਘ)-ਪੰਜਾਬ ਸਰਕਾਰ ਵਲੋਂ ਸੰਤ ਨਗਰ ਗੁਰਦਾਸਪੁਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਜ਼ਿਲ੍ਹਾ ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਵਲੋਂ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਬੋਰਡ ਦਾ ਮੁੱਖ ਉਦੇਸ਼ ਕੰਬੋਜ ਭਾਈਚਾਰੇ ਦੇ ਵਿਕਾਸ ਤੇ ਭਲਾਈ ਨਾਲ ਜੁੜੇ ਪ੍ਰਸਤਾਵ ਸਰਕਾਰ ਦੇ ਸਾਹਮਣੇ ਰੱਖਣਾ, ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਬਾਰੇ ਸੁਝਾਅ ਦੇਣਾ ਤੇ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਹੈ। ਬੋਰਡ ਦੀ ਬਣਤਰ ’ਚ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ 10 ਮੈਂਬਰ ਸ਼ਾਮਿਲ ਹੋਣਗੇ। ਇਹ ਸਾਰੇ ਅਹੁਦੇ ਸਵੈ ਇੱਛੁਕ ਤੇ ਸਲਾਹਕਾਰ ਪ੍ਰਕਿਰਤੀ ਦੇ ਹੋਣਗੇ, ਜਿਨ੍ਹਾਂ ’ਚ ਕਿਸੇ ਵੀ ਮੈਂਬਰ ਨੂੰ ਕੋਈ ਵੇਤਨ, ਮਾਣ ਭੱਤਾ ਜਾਂ ਹੋਰ ਆਰਥਿਕ ਲਾਭ ਨਹੀਂ ਮਿਲੇਗਾ। ਇਸ ਤੋਂ ਇਲਾਵਾ ਇਹ ਨਿਯੁਕਤੀ ਰਾਜ ਸਰਕਾਰ ਦੀ ਇੱਛਾ ’ਤੇ ਨਿਰਭਰ ਕਰੇਗੀ ਤੇ ਸਰਕਾਰ ਕੋਲ ਇਸ ਨੂੰ ਸਮਾਪਤ ਕਰਨ ਦਾ ਅਧਿਕਾਰ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦਾ ਪਟਵਾਰਖਾਨਾ ਬੁਨਿਆਦੀ ਸਹੂਲਤਾਂ ਤੋਂ ਸੱਖਣਾ *10 ਪਟਵਾਰੀ ਤੇ ਇਕ ਗਿਰਦੌਰ ਸ਼ਹਿਰੀ ਸੇਵਾ ਨਿਭਾਅ ਰਹੇ ਅਗਲੀ ਖ਼ਬਰ ਅਵਾਰਾ ਘੁੰਮਦੇ ਕੁੱਤਿਆਂ ਦੇ ਝੁੰਡਾਂ ਤੋਂ ਇਲਾਕਾ ਵਾਸੀ ਡਾਢੇ ਪ੍ਰੇਸ਼ਾਨ
Ad Position 24