30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਚ ਪੰਜਾਬੀ ਦਿਵਸ ਮਨਾਇਆ * ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੀ ਝਲਕ ਕੀਤੀ ਪੇਸ਼

ਪਠਾਨਕੋਟ, 30 ਅਕਤੂਬਰ (ਸੰਧੂ)-ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ, ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਤੇ ਉਨ੍ਹਾਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ ।

Ad Position 21
No active advertisement
ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਸੰਧੂ)-ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ, ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਤੇ ਉਨ੍ਹਾਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ । ਇਸ ਮੌਕੇ ਮੁੱਖ ਮਹਿਮਾਨ ਵਜੋਂ ਰੈਵਰੈਂਡ ਫਾਦਰ ਫੈਲਿਕਸ ਸ਼ੇਰਗਿੱਲ, ਪ੍ਰਿੰਸੀਪਲ ਸਿਸਟਰ ਸੁਮਿਤਾ ਥਾਮਸ ਤੇ ਉਪ-ਪ੍ਰਿੰਸੀਪਲ ਸਿਸਟਰ ਅਨੂੰ ਹਾਜ਼ਰ ਹੋਏ । ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀਆਂ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ । ਬੱਚਿਆਂ ਨੇ ਆਪਣੀ ਕਲਾ ਅਤੇ ਪੇਸ਼ਕਾਰੀ ਰਾਹੀਂ ਪੰਜਾਬੀ ਭਾਸ਼ਾ ਦੀ ਮਿਠਾਸ, ਪੰਜਾਬੀ ਵਿਰਸੇ ਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਬਾਖੂਬੀ ਉਜਾਗਰ ਕੀਤਾ । ਇਸ ਮੌਕੇ ਰੈਵਰੈਂਡ ਫਾਦਰ ਫੈਲਿਕਸ ਸ਼ੇਰਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਵਿਰਸੇ ਤੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹੈ । ਉਨ੍ਹਾਂ ਕਿਹਾ ਕਿ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਨਾ ਤੇ ਇਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਕੂਲ ਦੇ ਨਾਲ-ਨਾਲ ਆਪਣੇ ਘਰਾਂ ਵਿਚ ਵੀ ਪੰਜਾਬੀ ਭਾਸ਼ਾ ਦੀ ਵੱਧ ਤੋਂ ਵੱਧ ਵਰਤੋਂ ਕਰਨ, ਕਿਉਂਕਿ ਮਾਂ-ਬੋਲੀ ਦੀ ਸੰਭਾਲ ਦੀ ਸ਼ੁਰੂਆਤ ਆਪਣੇ ਘਰ ਤੋਂ ਹੀ ਹੁੰਦੀ ਹੈ । ਸਮਾਗਮ ਦੇ ਅੰਤ ’ਚ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੰਦੇਸ਼ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਖ਼ਾਲਸਾ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਕੱਲ੍ਹ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਤੋਂ 10 ਨਵੰਬਰ ਤੱਕ ਬਿਜਲੀ ਉਤਪਾਦਨ ਬੰਦ * ਕੇਂਦਰ ਸਰਕਾਰ ਦੀ ਸੀ.ਐਸ.ਆਰ.ਐਮ.ਐਸ. ਟੀਮ ਸਰਵੇਖਣ ਕਰਨ ਪਹ...
Ad Position 24