30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭਾਜਪਾ ਨਾਰਥ ਮੰਡਲ ਦੀ ਕਾਰਜਸਮਿਤੀ ਦੀ ਮੀਟਿੰਗ

ਪਠਾਨਕੋਟ, 30 ਅਕਤੂਬਰ (ਸੰਧੂ)-ਭਾਰਤੀ ਜਨਤਾ ਪਾਰਟੀ ਦੇ ਪਠਾਨਕੋਟ ਨਾਰਥ ਮੰਡਲ ਦੀ ਸੰਗਠਨਾਤਮਿਕ ਕਾਰਜਸਮਿਤੀ ਦੀ ਮੀਟਿੰਗ ਮੰਡਲ ਪ੍ਰਧਾਨ ਨਿਪੁੰਨ ਗੁਪਤਾ ਦੀ ਅਗਵਾਈ ਹੇਠ ਹੋਟਲ ਯੂ ਯੂਨਾਈਟ ਵਿਖੇ ਹੋਈ । ਇਸ ਮੌਕੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

Ad Position 21
No active advertisement
ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਸੰਧੂ)-ਭਾਰਤੀ ਜਨਤਾ ਪਾਰਟੀ ਦੇ ਪਠਾਨਕੋਟ ਨਾਰਥ ਮੰਡਲ ਦੀ ਸੰਗਠਨਾਤਮਿਕ ਕਾਰਜਸਮਿਤੀ ਦੀ ਮੀਟਿੰਗ ਮੰਡਲ ਪ੍ਰਧਾਨ ਨਿਪੁੰਨ ਗੁਪਤਾ ਦੀ ਅਗਵਾਈ ਹੇਠ ਹੋਟਲ ਯੂ ਯੂਨਾਈਟ ਵਿਖੇ ਹੋਈ । ਇਸ ਮੌਕੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਨਿਪੁੰਨ ਗੁਪਤਾ ਨੇ ਕਿਹਾ ਕਿ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਸੂਬੇ ਵਿਚ ਇਕ ਮਜ਼ਬੂਤ ਤੇ ਵਿਕਾਸਮੁਖੀ ਸਰਕਾਰ ਚਾਹੁੰਦੇ ਹਨ । ਭਾਜਪਾ ਆਪਣੇ ਮਜ਼ਬੂਤ ਸੰਗਠਨ, ਸਮਰਪਿਤ ਵਰਕਰਾਂ ਤੇ ਲੋਕ ਪੱਖੀ ਨੀਤੀਆਂ ਦੇ ਦਮ ’ਤੇ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ । ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ । ਇਸ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ । ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਪ੍ਰੇਰਿਤ ਕੀਤਾ । ਮੀਟਿੰਗ ਦੌਰਾਨ ਸੰਗਠਨਾਤਮਿਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਵੀ ਵਰਕਰਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਭਾਜਪਾ ਦੇ ਬੁਲਾਰੇ ਯੋਗੇਸ਼ ਠਾਕੁਰ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਗੋਵਰਧਨ ਗੋਪਾਲ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਅਨਿਲ ਰਾਮਪਾਲ, ਕੌਂਸਲਰ ਨਮਨ ਮਹਾਜਨ, ਕੌਂਸਲਰ ਪਾਰਸ ਕਸ਼ਯਪ, ਸਤੀਸ਼ ਮਹਾਜਨ, ਮਹਿਲਾ ਮੋਰਚਾ ਦੀ ਪ੍ਰਧਾਨ ਗੌਰੀ ਅਰੋੜਾ, ਸ਼ੋਭਾ ਰਾਣੀ, ਐਡਵੋਕੇਟ ਲਵਨੀਸ਼ ਮਹਾਜਨ, ਸੰਨੀ ਕਲੇਰ, ਅੰਕਿਤ ਮਹਾਜਨ, ਸੰਜੂ ਮਹਾਜਨ, ਰੋਹਿਤ ਮਹਾਜਨ ਅਤੇ ਪੰਕਜ ਮਹਾਜਨ ਸਮੇਤ ਹੋਰ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 4161 ਕਾਡਰ ਦੇ 253 ਅਧਿਆਪਕਾਂ ਨੂੰ ਟਰਮੀਨੇਟ ਕਰਨ ਖ਼ਿਲਾਫ਼ ਪਠਾਨਕੋਟ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜੈ ਮਾਂ ਵੈਸ਼ਨੋ ਦੇਵੀ ਕਲੱਬ ਵਲੋਂ ਸਾਲਾਨਾ ਜਗਰਾਤਾ ਕਰਵਾਇਆ
Ad Position 24