30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

4 ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਾਂਗਰਸੀ ਆਗੂਆਂ ਨਾਲ ਵਿਧਾਇਕ ਪਵਨ ਆਦੀਆਂ ਵਲੋਂ ਮੀਟਿੰਗ

ਪਠਾਨਕੋਟ, 30 ਅਕਤੂਬਰ (ਸੰਧੂ/ਸੁਮਿਤ)-ਪਠਾਨਕੋਟ ਵਿਖੇ ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਪਵਨ ਆਦੀਆਂ ਗਾਂਧੀ ਚੌਕ ਪਠਾਨਕੋਟ ਵਿਖੇ ਸਥਿਤ ਕਾਂਗਰਸ ਭਵਨ ਵਿਖੇ ਪਹੁੰਚੇ, ਜਿਥੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਤੇ ਸੀਨੀਅਰ ਕਾਂਗਰਸੀ ਆਸ਼ੀਸ਼ ਵਿਜ ਵਲੋਂ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਆਉਂਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਇਤਿਹਾਸਕ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਪਠਾਨਕੋਟ ਵਿਖੇ ਪੁੱਜੇ ਹੁਸ਼ਿਆਰਪੁਰ ਦੇ ਵਿਧਾਇਕ ਪਵਨ ਆਦੀਆਂ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਸੀਨੀਅਰ ਕਾਂਗਰਸੀ ਆਸ਼ੀਸ਼ ਵਿਜ ਤੇ ਹੋਰ । ਤਸਵੀਰ: ਸੰਧੂ 31-10-2026
ਪਠਾਨਕੋਟ, 30 ਅਕਤੂਬਰ (ਸੰਧੂ/ਸੁਮਿਤ)-ਪਠਾਨਕੋਟ ਵਿਖੇ ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਪਵਨ ਆਦੀਆਂ ਗਾਂਧੀ ਚੌਕ ਪਠਾਨਕੋਟ ਵਿਖੇ ਸਥਿਤ ਕਾਂਗਰਸ ਭਵਨ ਵਿਖੇ ਪਹੁੰਚੇ, ਜਿਥੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਤੇ ਸੀਨੀਅਰ ਕਾਂਗਰਸੀ ਆਸ਼ੀਸ਼ ਵਿਜ ਵਲੋਂ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਆਉਂਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਇਤਿਹਾਸਕ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ 4 ਨਵੰਬਰ ਦੀ ਸੰਗਰੂਰ ਦੀ ਰੈਲੀ ’ਚ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਵਨ ਆਦੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਸ਼ਿਆਂ, ਗੈਂਗਸਟਰਵਾਦ ਤੇ ਮਾਫੀਆ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੀ ਵਿੱਕਰੀ ਖੁੱਲ੍ਹੇਆਮ ਹੋ ਰਹੀ ਹੈ ਅਤੇ ਨੌਜਵਾਨ ਪੀੜ੍ਹੀ ਇਸ ਦੀ ਮਾਰ ਝੱਲ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਨਸ਼ਿਆਂ ਵਿਰੁੱਧ ਯੁੱਧ ਦਾ ਨਾਮ ਦਿੱਤਾ ਗਿਆ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਇਹ ਯੁੱਧ ਨਸ਼ਾ ਤਸਕਰਾਂ ਵਿਰੁੱਧ ਹੋਣ ਦੀ ਬਜਾਏ ਨੌਜਵਾਨਾਂ ਵਿਰੁੱਧ ਹੁੰਦਾ ਦਿਖਾਈ ਦੇ ਰਿਹਾ ਹੈ। ਵਿਧਾਇਕ ਪਵਨ ਆਦੀਆਂ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਰੈਲੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰੇਗੀ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ ਤੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਨੇ ਕਿਹਾ ਕਿ ਸੰਗਰੂਰ ਰੈਲੀ ਨੂੰ ਲੈ ਕੇ ਨੌਜਵਾਨਾਂ ’ਚ ਭਾਰੀ ਉਤਸ਼ਾਹ ਹੈ ਤੇ ਜ਼ਿਲ੍ਹਾ ਪਠਾਨਕੋਟ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਰੈਲੀ ਵਿਚ ਭਾਗ ਲੈਣਗੇ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ, ਸਾਬਕਾ ਵਿਧਾਇਕ ਭੋਆ ਜੋਗਿੰਦਰ ਪਾਲ, ਕਾਰਜਕਾਰੀ ਪ੍ਰਧਾਨ ਰਕੇਸ਼ ਬੱਬਲੀ, ਚਰਨਜੀਤ ਹੈਪੀ, ਰਜਨੀ ਮਿਨਹਾਸ, ਰਜਨੀ ਕੁਮਾਰੀ, ਗੁਰਨਾਮ ਸਿੰਘ ਛੀਨਾ, ਸੁਰਜੀਤ ਮੀਰਥਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਰਤ ਜੇਤੂ ਹੈਟ੍ਰਿਕ ਨਾਲ ਸੈਮੀਫਾਈਨਲ ਵਿਚ ਅਗਲੀ ਖ਼ਬਰ 4161 ਕਾਡਰ ਦੇ 253 ਅਧਿਆਪਕਾਂ ਨੂੰ ਟਰਮੀਨੇਟ ਕਰਨ ਖ਼ਿਲਾਫ਼ ਪਠਾਨਕੋਟ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Ad Position 24