31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਅਵਾਂਖਾ ਦੇ ਸਾਬਕਾ ਸਰਪੰਚ ਸ਼ਾਮ ਲਾਲ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ

ਦੀਨਾਨਗਰ, 31 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਦੇ ਪਿੰਡ ਅਵਾਂਖਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਸਾਬਕਾ ਸਰਪੰਚ ਸ਼ਾਮ ਲਾਲ ਨੇ 2 ਦਰਜਨ ਤੋਂ ਵਧੇਰੇ ਵਰਕਰਾਂ ਸਮੇਤ ’ਆਪ’ ਨੂੰ ਅਲਵਿਦਾ ਆਖ਼ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ । ਉਨ੍ਹਾਂ ਦੇ ‘ਆਪ’ ਪਾਰਟੀ ਛੱਡਣ ਨਾਲ ਕਾਂਗਰਸ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ ।

Ad Position 21
No active advertisement
ਅਜੀਤ ਡੈਸਕ 01-11-2026
ਦੀਨਾਨਗਰ, 31 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਦੇ ਪਿੰਡ ਅਵਾਂਖਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਸਾਬਕਾ ਸਰਪੰਚ ਸ਼ਾਮ ਲਾਲ ਨੇ 2 ਦਰਜਨ ਤੋਂ ਵਧੇਰੇ ਵਰਕਰਾਂ ਸਮੇਤ ’ਆਪ’ ਨੂੰ ਅਲਵਿਦਾ ਆਖ਼ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ । ਉਨ੍ਹਾਂ ਦੇ ‘ਆਪ’ ਪਾਰਟੀ ਛੱਡਣ ਨਾਲ ਕਾਂਗਰਸ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ । ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਮੌਕੇ ਸਾਬਕਾ ਸਰਪੰਚ ਸ਼ਾਮ ਲਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਪਿਛਲੀਆਂ ਚੋਣਾਂ ਦੌਰਾਨ ਬੜੀਆਂ ਆਸਾਂ ਲੈ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ ਪਰ ’ਆਪ’ ਪਾਰਟੀ ਨੇ ਐਨਾ ਲੰਮਾ ਸਮਾਂ ਸੱਤਾ ਵਿਚ ਰਹਿਣ ਦੇ ਬਾਵਜੂਦ ਕਿਸੇ ਦਾ ਕੁਝ ਨਹੀਂ ਸੰਵਾਰਿਆ ਅਤੇ ਦੀਨਾਨਗਰ ਅੰਦਰ ਲਗਾਤਾਰ ਵਰਕਰਾਂ ਦੀ ਅਣਦੇਖੀ ਹੁੰਦੀ ਰਹੀ ਹੈ । ਉਨ੍ਹਾਂ 2027 ਦੀਆਂ ਚੋਣਾਂ ਵਿਚ ਵਿਧਾਇਕਾ ਅਰੁਣਾ ਚੌਧਰੀ ਦੀ ਜਿੱਤ ਲਈ ਪੂਰੀ ਵਾਹ ਲਗਾਉਣ ਦਾ ਦਾਅਵਾ ਵੀ ਕੀਤਾ । ਵਿਧਾਇਕਾ ਅਰੁਣਾ ਚੌਧਰੀ ਤੇ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਸਾਬਕਾ ਸਰਪੰਚ ਸ਼ਾਮ ਲਾਲ ਤੇ ਉਨ੍ਹਾਂ ਨਾਲ ਆਏ ਵੱਡੀ ਗਿਣਤੀ ਵਰਕਰਾਂ ਦਾ ਕਾਂਗਰਸ ਪਾਰਟੀ ’ਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਾਂਗਰਸ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ । ਅਸ਼ੋਕ ਚੌਧਰੀ ਨੇ ਕਿਹਾ ਕਿ ਅਸਲ ਵਿਚ ਪੰਜਾਬ ਦੀ ਜਨਤਾ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਝੂਠੇ ਵਾਅਦਿਆਂ ਤੋਂ ਜਾਣੂ ਹੋ ਚੁੱਕੀ ਹੈ ਅਤੇ ਸੱਚ ਜਾਣਨ ਤੋਂ ਬਾਅਦ ਸੂਬੇ ਦੇ ਲੋਕਾਂ ਦਾ ਰੁਝਾਨ ਫਿਰ ਤੋਂ ਕਾਂਗਰਸ ਵੱਲ ਵੱਧ ਰਿਹਾ ਹੈ । ਉਨ੍ਹਾਂ ਕਿਹਾ ਕਿ ਦੀਨਾਨਗਰ ’ਚ ਵਿਧਾਇਕਾ ਅਰੁਣਾ ਚੌਧਰੀ ਦੇ ਕੰਮ ਬੋਲਦੇ ਹਨ ਤੇ ਵਧੇਰੇ ਲੋਕ ਹਲਕੇ ਅੰਦਰ ਹੋਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਜੁਆਇੰਨ ਕਰ ਰਹੇ ਹਨ। ਇਸ ਮੌਕੇ ਜਸਪਾਲ, ਕਮਲਜੀਤ, ਸ਼ੀਨੂ, ਮੰਗਲ ਦਾਸ, ਅੰਕੁਸ਼ ਕੁਮਾਰ, ਰਾਕੇਸ਼ ਕੁਮਾਰ, ਸਾਬਕਾ ਕੌਂਸਲਰ ਅਜੇ ਕੁਮਾਰ ਸਟਾਰ, ਅਕਸ਼ੇ ਕੁਮਾਰ, ਚੇਤਨ, ਰਾਜਿੰਦਰ ਕੁਮਾਰ, ਪ੍ਰੇਮ ਕੁਮਾਰ, ਪ੍ਰਵੀਨ ਕੁਮਾਰ, ਠਾਕੁਰ ਪ੍ਰਦੀਪ ਸਿੰਘ, ਸ਼ਾਮ ਸੁੰਦਰ ਲੱਕੀ, ਵਿਸ਼ਵਾ ਮਿੱਤਰ ਅਵਾਂਖਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਿੰਦਰ ਕੁਮਾਰ ਗੋਲਡੀ, ਰਾਕੇਸ਼ ਕਾਲਾ, ਪਵਨ ਕੁਮਾਰ, ਬੁਵਨ, ਪਵਨ ਭੰਡਾਰੀ, ਅਸ਼ੋਕ ਕੁਮਾਰ ਆਹਲੂਵਾਲ, ਮਿੰਟੂ, ਸੁਸ਼ੀਲ ਕੁਮਾਰ ਅਤੇ ਮੀਡੀਆ ਇੰਚਾਰਜ ਦੀਪਕ ਭੱਲਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਦੇ ਬੱਚਿਆਂ ਦਾ ਬਲਾਕ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24