ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬਟਾਲਾ, 31 ਅਕਤੂਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਰਿਆਲੀ ਕਲਾਂ ਵਿਖੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ (ਆਈ. ਸੀ.
ਬਟਾਲਾ, 31 ਅਕਤੂਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਰਿਆਲੀ ਕਲਾਂ ਵਿਖੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ (ਆਈ.ਸੀ.ਐਸ.ਆਈ.) ਵਿਖੇ ਚੋਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਤਹਿਤ ਸਕੂਲ ਅੰਦਰ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਮਨੋਹਰ ਕੀਰਤਨ ਸਰਵਨ ਕਰਵਾਇਆ ਗਿਆ। ਸਕੂਲ ਦੇ ਰੈੱਡ ਹਾਊਸ, ਯੌਲੋ ਹਾਊਸ, ਪਿੰਕ ਹਾਊਸ ਤੇ ਬਲੂ ਹਾਊਜ਼ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਭਾਸ਼ਣ ਦਿੱਤੇ ਗਏ ਤੇ ਕਵਿਤਾਵਾਂ ਸੁਣਾਈਆਂ ਗਈਆਂ। ਇਸੇ ਦੌਰਾਨ ਪ੍ਰਿੰਸੀਪਲ ਧੰਨਰਾਜ ਸਿੰਘ ਬੋਪਾਰਾਏ ਨੇ ਗੁਰੂ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਪ੍ਰਿੰਸੀਪਲ ਵਲੋਂ ਵਿਦਿਆਰਥੀਆਂ, ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਧੰਨਰਾਜ ਸਿੰਘ ਬੋਪਾਰਾਏ, ਸੈਕੇਟਰੀ ਸੁਖਬੀਰ ਕੌਰ ਤੇ ਸਮੁੱਚ ਸਟਾਫ ਹਾਜ਼ਰ ਸੀ।