01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੀ.ਡੀ.ਆਈ. ਸਕੂਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਕਰਵਾਇਆ

ਫ਼ਤਹਿਗੜ੍ਹ ਚੂੜੀਆਂ, 31 ਅਕਤੂਬਰ (ਐਮ. ਐਸ.

Ad Position 21
No active advertisement
ਅਜੀਤ ਡੈਸਕ 01-11-2026
ਫ਼ਤਹਿਗੜ੍ਹ ਚੂੜੀਆਂ, 31 ਅਕਤੂਬਰ (ਐਮ.ਐਸ.ਫੁੱਲ)-ਡੀ.ਡੀ.ਆਈ. ਸਕੂਲ ਪਿੰਡ ਪਿੰਡੀ ਫ਼ਤਹਿਗੜ੍ਹ ਚੂੜੀਆਂ ਵਿਖੇ ਸਕੂਲ ਦੇ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਨੁੱਕੜ ਨਾਟਕ ਕਰਵਾਇਆ ਗਿਆ। ਇਹ ਨਾਟਕ ਪ੍ਰੀਤ ਨਗਰ ਆਰਟ ਗਰੁੱਪ ਅੰਮ੍ਰਿਤਸਰ ਵਲੋਂ ਪੇਸ਼ ਕੀਤਾ ਗਿਆ। ਇਸ ਮੌਕੇ ਕਲਾਕਾਰਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਨਾਟਕ ਵਿਚ ਸਾਹਿਲ, ਦੀਪਕ ਅਤੇ ਗੁਰਪਾਲ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਅਦਾਕਾਰੀ ਪੇਸ਼ ਕੀਤੀ। ਉਨ੍ਹਾਂ ਨੇ ਦਿਖਾਇਆ ਕਿ ਕਿਸ ਤਰ੍ਹਾਂ ਨਸ਼ਿਆਂ ਦੇ ਵਪਾਰੀ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਨਸ਼ਿਆਂ ਦਾ ਆਦੀ ਬਣਾਉਂਦੇ ਹਨ ਅਤੇ ਹੌਲੀ-ਹੌਲੀ ਉਨ੍ਹਾਂ ਦੀ ਜ਼ਿੰਦਗੀ, ਪਰਿਵਾਰ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਦੇ ਹਨ। ਇਸ ਮੌਕੇ ਸਕੂਲ ਦੇ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਮਨੁੱਖ ਦੀ ਸਿਹਤ, ਸਿੱਖਿਆ, ਪਰਿਵਾਰਕ ਜੀਵਨ ਅਤੇ ਸਮਾਜਿਕ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ, ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਚੰਗੀਆਂ ਗਤੀਵਿਧੀਆਂ ਵੱਲ ਲਗਾਉਣ। ਅੰਤ ਵਿਚ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ ਅਤੇ ਪ੍ਰਿੰਸੀਪਲ ਸਵਲੀਨ ਭਾਟੀਆ ਵਲੋਂ ਨਾਟਕ ਪੇਸ਼ ਕਰਨ ਆਈ ਪ੍ਰੀਤ ਨਗਰ ਆਰਟ ਗਰੁੱਪ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਗੁਰਪ੍ਰੀਤ ਕੌਰ ਐਕਮੀ ਭਾਟੀਆ ਅਤੇ ਉਪ ਪ੍ਰਿੰਸੀਪਲ ਮੈਡਮ ਪੂਜਨ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਕਰੀ ’ਚ ਲੋਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਕਾਰਡ ਵੰਡੇ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ ਪ੍ਰੀਖਿਆ ਕਰਵਾਈ
Ad Position 24