ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ’ਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ
ਕੋਟਲੀ ਸੂਰਤ ਮੱਲ੍ਹੀ, 31 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਵਿਦਿਆਰਥੀਆਂ ਨੂੰ ਇਲਾਹੀ ਗੁਰਬਾਣੀ ਨਾਲ ਜੋੜਣ ਲਈ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ. ਜਿਸ ਵਿਚ ਸਕੂਲ ਦੇ ਵਿਦਿਆਰਥੀਆ ਨੇ ਉਤਸ਼ਾਹ ਨਾਲ ਭਾਗ ਲਿਆ।
ਕੋਟਲੀ ਸੂਰਤ ਮੱਲ੍ਹੀ, 31 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਵਿਦਿਆਰਥੀਆਂ ਨੂੰ ਇਲਾਹੀ ਗੁਰਬਾਣੀ ਨਾਲ ਜੋੜਣ ਲਈ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ. ਜਿਸ ਵਿਚ ਸਕੂਲ ਦੇ ਵਿਦਿਆਰਥੀਆ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਵਿਦਿਆਰਥੀਆ ਨੂੰ ਸਿੱਖੀ ਸਰੂਪ ’ਚ ਪ੍ਰਪੱਕ ਕਰਨ ਅਤੇ ਇਲਾਹੀ ਗੁਰਬਾਣੀ ਨਾਲ ਜੋੜਣ ਲਈ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਮਿਹਨਤ, ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਭਾਗਾ ਵਿਚ ਕਰਵਾਏ ਗਏ ਇਸ ਮੁਕਾਬਲੇ ’ਚ ਭਾਗ ਪਹਿਲਾ ’ਚ ਏਕਮਜੋਤ ਕੌਰ ਨੇ ਪਹਿਲਾ, ਭਾਗ ਦੂਸਰੇ ’ਚ ਵਰਿਸ ਨੇ ਪਹਿਲਾ ਤੇ ਗੁਰਸੀਰਤ ਕੌਰ ਨੇ ਦੂਜਾ ਸਥਾਨ, ਭਾਗ ਤੀਸਰਾ ’ਚ ਸੁਮਿਤਪਾਲ ਸਿੰਘ ਨੇ ਪਹਿਲਾ ਤੇ ਨਵਜੋਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਰੇਨੂ ਪੰਚਾਲ, ਐੱਮ.ਡੀ. ਗੁਰਪ੍ਰੀਤ ਸਿੰਘ ਅਤੇ ਤੇਜਪ੍ਰਤਾਪ ਸਿੰਘ ਨੇ ਅਵੱਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਮੌਜ਼ੂਦ ਰਿਹਾ। ਇਸ ਮੌਕੇ ਪਵਨਦੀਪ ਕੌਰ, ਹਰਪ੍ਰੀਤ ਕੌਰ, ਰਣਜੀਤ ਸਿੰਘ, ਮਨਦੀਪ ਕੌਰ, ਪੂਨਮ, ਊਸ਼ਾ ਰਾਣੀ, ਪਲਵਿੰਦਰ ਕੌਰ, ਹਰਮਨਪ੍ਰੀਤ ਕੌਰ, ਬਲਜੀਤ ਕੌਰ, ਪਲਕ, ਲਵਪ੍ਰੀਤ ਕੌਰ, ਰਮਨਦੀਪ ਕੌਰ, ਫਤਿਹਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਅਵਨੀਤ ਕੌਰ, ਜਸਵਿੰਦਰ ਕੌਰ, ਗੁਰਜੋਬਨ ਕੌਰ, ਪ੍ਰਭਜੋਤ ਕੌਰ, ਸਹਿਜਪ੍ਰੀਤ ਕੌਰ, ਮਨਪ੍ਰੀਤ ਕੌਰ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ ।