01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਤਹਿਸੀਲ ਕੰਪਲੈਕਸ ’ਚ ਜਾਗਰੂਕਤਾ ਕੈਂਪ ਲਗਾਇਆ

ਕਲਾਨੌਰ, 31 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਸ਼ੁਰੂ ਕੀਤੇ ਗਏ ਜਾਗਰੂਕਤਾ ਹਫਤੇ ਤਹਿਤ ਵਿਜੀਲੈਂਸ ਵਿਭਾਗ ਗੁਰਦਾਸਪੁਰ ਵਲੋਂ ਸਥਾਨਕ ਤਹਿਸੀਲ ਕੰਪਲੈਕਸ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ.

Ad Position 21
No active advertisement
ਅਜੀਤ ਡੈਸਕ 01-11-2026
ਕਲਾਨੌਰ, 31 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਸ਼ੁਰੂ ਕੀਤੇ ਗਏ ਜਾਗਰੂਕਤਾ ਹਫਤੇ ਤਹਿਤ ਵਿਜੀਲੈਂਸ ਵਿਭਾਗ ਗੁਰਦਾਸਪੁਰ ਵਲੋਂ ਸਥਾਨਕ ਤਹਿਸੀਲ ਕੰਪਲੈਕਸ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ.ਡੀ.ਐਮ. ਕਲਾਨੌਰ ਸ੍ਰੀ ਲਛਮਣ ਸਿੰਘ ਰੰਧਾਵਾ ਦੀਆਂ ਹਦਾਇਤਾਂ ’ਤੇ ਲਗਾਏ ਇਸ ਕੈਂਪ ’ਚ ਵਿਜੀਲੈਂਸ ਵਿਭਾਗ ਗੁਰਦਾਸਪੁਰ ਤੋਂ ਡੀ.ਐਸ.ਪੀ. ਸ਼ਰਨਜੀਤ ਸਿੰਘ, ਇੰਸਪੈਕਟਰ ਇੰਦਰਜੀਤ ਸਿੰਘ ਭਿੰਡਰ ਵਿਸ਼ੇਸ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਨਾਇਬ ਤਹਿਸੀਲਦਾਰ ਸ੍ਰੀ ਮਨਮੋਹਨ ਸਿੰਘ, ਕਾਨੂੰਗੋ ਮਨਦੀਪ ਸਿੰਘ, ਪ੍ਰਧਾਨ ਸਤਵਿੰਦਰ ਸਿੰਘ ਢਿੱਲੋਂ ਸਮੇਤ ਸਰਕਾਰੀ ਅਮਲੇ ਸਮੇਤ ਹੋਰ ਲੋਕ ਵੀ ਹਾਜ਼ਰ ਹੋਏ। ਡੀ.ਐਸ.ਪੀ. ਸ਼ਰਨਜੀਤ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਭਿੰਡਰ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ’ਚ ਸਰਕਾਰ ਤੇ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਤੋਂ ਬਿਨਾਂ ਸਰਕਾਰੀ ਕੰਮਕਾਜ ’ਚ ਪਾਰਦਰਸ਼ਤਾ ਲਿਆਈ ਜਾ ਸਕਦੀ ਹੈ, ਜਦਕਿ ਇਸ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ’ਚ ਲੋਕਾਂ ਦਾ ਭਰੋਸਾ ਮਜ਼ਬੂਤ ਕਰਨ ਲਈ ਹਰੇਕ ਅਧਿਕਾਰੀ ਅਤੇ ਮੁਲਾਜ਼ਮ ਦੀ ਅਹਿਮ ਭੂਮਿਕਾ ਹੈ ਅਤੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਸੀਟ ’ਤੇ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸੀਨੀ, ਸੈਕੰ, ਸਕੂਲ ਵਿਖੇ ਵੱਲਬ ਭਾਈ ਪਟੇਲ ਜਨਮ ਦਿਨ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ’ਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ
Ad Position 24