01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ੍ਰੀ ਦਸਮੇਸ਼ ਸੀਨੀ, ਸੈਕੰ, ਸਕੂਲ ਵਿਖੇ ਵੱਲਬ ਭਾਈ ਪਟੇਲ ਜਨਮ ਦਿਨ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)- ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਐੱਸ. ਐੱਚ.

Ad Position 21
No active advertisement
ਅਜੀਤ ਡੈਸਕ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)- ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਐੱਸ.ਐੱਚ.ਓ. ਥਾਣਾ ਕਾਦੀਆਂ ਪਭਜੋਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੁਲਿਸ ਵਿਭਾਗ ਤੋਂ ਪਹੁੰਚੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ, ਉਨ੍ਹਾਂ ਦੇ ਸੰਘਰਸ਼, ਦੇਸ਼ ਦੀ ਆਜ਼ਾਦੀ ਵਿੱਚ ਪਾਏ ਯੋਗਦਾਨ ਅਤੇ ਭਾਰਤ ਦੀਆਂ ਵੱਖ-ਵੱਖ ਰਿਆਸਤਾਂ ਨੂੰ ਇਕਜੁੱਟ ਕਰਕੇ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਾਂਝ ਇੰਚਾਰਜ ਸੁਰਿੰਦਰ ਸਿੰਘ, ਸਬ-ਇੰਸਪੈਕਟਰ ਰਜਿੰਦਰ ਸਿੰਘ, ਏ.ਐੱਸ.ਆਈ. ਮੋਹਨ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ,ਸਕੂਲ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਅਤੇ ਸਕੂਲ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਪੁਲਿਸ ਅਧਿਕਾਰੀਆਂ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਪਬਲਿਕ ਸਕੂਲ ’ਚ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਤਹਿਸੀਲ ਕੰਪਲੈਕਸ ’ਚ ਜਾਗਰੂਕਤਾ ਕੈਂਪ ਲਗਾਇਆ
Ad Position 24