ਰਮਨ ਬਹਿਲ ਨੇ ਪਿੰਡ ਚੌੜ ਸਿੱਧਵਾਂ ਵਿਖੇ 50 ਸਾਲਾਂ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਕਰਵਾਇਆ ਹੱਲ
ਗੁਰਦਾਸਪੁਰ, 31 ਅਕਤੂਬਰ (ਚੱਕਰਾਜਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਚੌੜ ਸਿੱਧਵਾਂ ਵਿਖੇ ਪਿਛਲੇ ਕਰੀਬ 50 ਸਾਲਾ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਨਿਕਾਸੀ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸਮੱਸਿਆ ਕਾਰਨ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਪ
ਪਿੰਡ ਚੌੜ ਸਿਧਵਾਂ ਵਿਖੇ ਪਾਣੀ ਦੀ ਨਿਕਾਸੀ ਦੇ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਹਲਕਾ ਇੰਚਾਰਜ ਰਮਨ ਬਹਿਲ। ਤਸਵੀਰ: ਚੱਕਰਾਜਾ
01-11-2026
ਗੁਰਦਾਸਪੁਰ, 31 ਅਕਤੂਬਰ (ਚੱਕਰਾਜਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਚੌੜ ਸਿੱਧਵਾਂ ਵਿਖੇ ਪਿਛਲੇ ਕਰੀਬ 50 ਸਾਲਾ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਨਿਕਾਸੀ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸਮੱਸਿਆ ਕਾਰਨ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਿੰਡ ਵਾਸੀਆਂ ਦੀ ਇਸ ਪੁਰਾਣੀ ਤੇ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ ਪਿੰਡ ’ਚ ਗੰਦੇ ਪਾਣੀ ਦੀ ਨਿਕਾਸੀ ਲਈ ਕਰੀਬ ਡੇਢ ਕਿਲੋਮੀਟਰ ਲੰਬੀਆਂ ਪਾਈਪਾਂ ਪਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੀ ਸਫ਼ਾਈ ਕਰਵਾਈ ਜਾਵੇਗੀ ਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਪਾਣੀ ਵਾਲੀ ਮੋਟਰ ਵੀ ਲਗਾਈ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ’ਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ ਤੇ ਪਿੰਡ ਵਾਸੀਆਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਅਸਲ ਮਕਸਦ ਲੋਕਾਂ ਨੂੰ ਸੁੱਖ-ਸਹੂਲਤਾਂ ਪ੍ਰਦਾਨ ਕਰਨਾ, ਮੁਸ਼ਕਿਲਾਂ ਦਾ ਹੱਲ ਕਰਨਾ ਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਸਲ ਮਤਲਬ ਸਿਰਫ਼ ਵੱਡੇ ਐਲਾਨ ਕਰਨਾ ਨਹੀਂ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਹਲਕਾ ਗੁਰਦਾਸਪੁਰ ’ਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਉਨ੍ਹਾਂ ਦਾ ਸਾਥ ਦੇਣ ਤੇ ਆਪਣਾ ਕੀਮਤੀ ਸਮਰਥਨ ਦੇ ਕੇ ਉਨ੍ਹਾਂ ਨੂੰ ਜਿਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਣ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ, ਬੀ.ਡੀ.ਪੀ.ਓ ਦਿਲਬਾਗ ਸਿੰਘ , ਸਰਪੰਚ ਪਿੰਡ ਚੌੜ ਬਿਕਰਮ ਸਿੰਘ, ਸਰਪੰਚ ਪਿੰਡ ਸਿੱਧਵਾਂ ਮਨਜਿੰਦਰ ਸਿੰਘ, ਸਰਪੰਚ ਰਾਜੇਸ਼ ਭੰਗਵਾਂ, ਦਵਿੰਦਰ, ਸੋਨੂੰ ਆਦਿ ਮੌਜੂਦ ਸਨ।