01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਉਂਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ।

Ad Position 21
No active advertisement
ਵਿਧਾਇਕ ਸ਼ੈਰੀ ਕਲਸੀ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਕਰਨ ਉਪਰੰਤ। ਅਜੀਤ ਤਸਵੀਰ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਉਂਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਖੇਡ ਗਰਾਊਂਡ ਦੇ ਬਣਨ ਨਾਲ ਨੌਜਵਾਨ ਵਰਗ ਨੂੰ ਬਹੁਤ ਲਾਭ ਹੋਵੇਗਾ। ਹੁਣ ਉਨ੍ਹਾਂ ਨੂੰ ਖੇਡਾਂ ਦੇ ਮੁਕਾਬਲੇ ਦੀ ਤਿਆਰੀ ਲਈ ਬਾਹਰ ਸ਼ਹਿਰ ਵਾਲੇ ਗਰਾਊਂਡਾਂ ਵਿਚ ਨਹੀਂ ਜਾਣਾ ਪਵੇਗਾ, ਬਲਕਿ ਉਹ ਆਪਣੇ ਪਿੰਡ ਦੇ ਖੇਡ ਗਰਾਊਂਡ ਵਿਚ ਖੇਡ ਕੇ ਹੀ ਆਪਣੀ ਖੇਡ ਦੀ ਤਿਆਰੀ ਕਰ ਸਕਣਗੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ-ਇਕ ਮਕਸਦ ਹੈ ਕਿ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ। ਇਸੇ ਤਹਿਤ ਹੀ ਲਗਾਤਾਰ ਸੂਬੇ ਦੇ ਪਿੰਡਾਂ ਵਿਚ ਕਰੋੜਾਂ ਦੀ ਲਾਗਤ ਨਾਲ ਨਵੇ ਖੇਡ ਗਰਾਊਂਡ ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਗਰਾਊਂਡਾਂ ਵਿਚ ਖੇਡ ਕੇ ਖਿਡਾਰੀ ਬਲਾਕ, ਜ਼ਿਲ੍ਹਾ, ਨੈਸ਼ਨਲ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡ ਕੇ ਆਪਣੇ ਮਾਤਾ-ਪਿਤਾ ਸੂਬੇ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹੀ ਵਿਕਾਸ ਕਾਰਜ ਪੱਖੋਂ ਉਹ ਕਰ ਦਿਖਾਇਆ ਹੈ, ਜੋ ਹੋਰ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਰ ਵਰਗ ਦੇ ਹਿੱਤ ਵਿਚ ਵਿਕਾਸ ਕਾਰਜ ਕੀਤੇ ਗਏ ਹਨ। ਹਰ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਨੂੰ 1000-1500 ਰੁਪਏ ਮਹੀਨਾਵਾਰ ਸਹਾਇਤਾ, ਸਿੱਖਿਆ ਦੇ ਖੇਤਰ ਵਿਚ ਸੁਧਾਰ, ਸਕੂਲ ਆਫ਼ ਐਮੀਨੈਂਸ ਅਤੇ 10 ਲੱਖ ਦੇ ਮੈਡੀਕਲ ਕਾਰਡ ਵਰਗੀਆਂ ਸਰਕਾਰੀ ਸਹੂਲਤਾਂ, ਸ਼ਰਧਾਲੂਆਂ ਲਈ ਮੁਫ਼ਤ ਤੀਰਥ ਯਾਤਰਾ ਬੱਸਾਂ ਵੀ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੀਆਂ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਸ ਉਪਰੰਤ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਉਨ੍ਹਾਂ ਦੇ ਪਿੰਡ ਨੂੰ ਨਵਾਂ ਖੇਡ ਗਰਾਊਂਡ ਮਿਲਿਆ ਹੈ ਤੇ ਸਾਡੇ ਪਿੰਡ ਦੇ ਬੱਚੇ ਇਸ ਖੇਡ ਗਰਾਊਂਡ ਵਿਚ ਖੇਡ ਕੇ ਸਾਡੇ ਪਿੰਡ ਦਾ ਨਾਮ ਰੋਸ਼ਨ ਕਰਨਗੇ। ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਮਿੱਤਰਮਾਨ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਕਰਨੈਲ ਸਿੰਘ, ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਵਿਖੇ ਲੋਕ ਮਿਲਣੀ ਕੀਤੀ ਅਗਲੀ ਖ਼ਬਰ ਰਮਨ ਬਹਿਲ ਨੇ ਪਿੰਡ ਚੌੜ ਸਿੱਧਵਾਂ ਵਿਖੇ 50 ਸਾਲਾਂ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਕਰਵਾਇਆ ਹੱਲ
Ad Position 24