ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਦਿੱਤੀ ਵਧਾਈ
ਘੁਮਾਣ, 31 ਅਕਤੂਬਰ (ਬੰਮਰਾਹ)-ਸ੍ਰੀ ਹਰਗੋਬਿੰਦਪੁਰ ਦੀ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਪ੍ਰਾਇਮਰੀ ਸਕੂਲ ਬਲਾਕ ਸ੍ਰੀ ਹਰਗੋਬਿੰਦਪੁਰ ਇਲਾਕੇ ਵਿਚ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਅੰਡਰ-11 ਲੜਕੀਆਂ ਰੱਸਾਕਸੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਵਿਚ ਜਸਲੀਨ ਕੌਰ, ਗੁਰਮੰਤ ਕੌਰ, ਬਾਨਵੀ ਸ਼ਰਮਾ, ਸੀਰਤ, ਰਵਨੀਤ ਕੌਰ, ਗੁਰਮਨਪ੍ਰੀਤ ਕੌਰ, ਮਨਰੀਤ ਕੌਰ, ਹਰਗੁਨ ਕੌਰ, ਮਨਮੀਤ ਕੌਰ, ਹਰਕੀਰਤ ਕੌਰ, ਹਰਗੁਨ ਕੌਰ, ਨਿਮਤਜੋਤ ਕੌਰ, ਹਰਗੁਨ ਕੌਰ ਸ਼ਾਮਿਲ ਹਨ।
ਘੁਮਾਣ, 31 ਅਕਤੂਬਰ (ਬੰਮਰਾਹ)-ਸ੍ਰੀ ਹਰਗੋਬਿੰਦਪੁਰ ਦੀ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਪ੍ਰਾਇਮਰੀ ਸਕੂਲ ਬਲਾਕ ਸ੍ਰੀ ਹਰਗੋਬਿੰਦਪੁਰ ਇਲਾਕੇ ਵਿਚ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਅੰਡਰ-11 ਲੜਕੀਆਂ ਰੱਸਾਕਸੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਵਿਚ ਜਸਲੀਨ ਕੌਰ, ਗੁਰਮੰਤ ਕੌਰ, ਬਾਨਵੀ ਸ਼ਰਮਾ, ਸੀਰਤ, ਰਵਨੀਤ ਕੌਰ, ਗੁਰਮਨਪ੍ਰੀਤ ਕੌਰ, ਮਨਰੀਤ ਕੌਰ, ਹਰਗੁਨ ਕੌਰ, ਮਨਮੀਤ ਕੌਰ, ਹਰਕੀਰਤ ਕੌਰ, ਹਰਗੁਨ ਕੌਰ, ਨਿਮਤਜੋਤ ਕੌਰ, ਹਰਗੁਨ ਕੌਰ ਸ਼ਾਮਿਲ ਹਨ। ਇਨ੍ਹਾਂ ਬੱਚਿਆਂ ਤੋਂ ਇਲਾਵਾ ਅੰਡਰ-11 ਲੜਕਿਆਂ ਨੇ ਰੱਸਾਕਸੀ ਮੁਕਾਬਲੇ ਵਿਚ ਬਹੁਤ ਹੀ ਉਤਸ਼ਾਹ ਨਾਲ ਭਾਗ ਲੈਂਦਿਆਂ ਦੂਸਰਾ ਸਥਾਨ ਹਾਸਲ ਕੀਤਾ। ਇਨ੍ਹਾਂ ਬੱਚਿਆਂ ਵਿਚ ਸੁਖਮਨ ਸਿੰਘ, ਮਨਿੰਦਰ ਸਿੰਘ, ਸਾਹਿਲਪ੍ਰੀਤ ਸਿੰਘ, ਗੁਰਵੀਰ ਸਿੰਘ, ਪ੍ਰਭਜੋਤ ਸਿੰਘ, ਪ੍ਰਭਜੋਤ ਸਿੰਘ, ਵੰਸ਼ਦੀਪ ਸਿੰਘ, ਹਰਿਕੀਰਤ ਸਿੰਘ, ਨਰਿੰਦਰ ਸਿੰਘ, ਏਕਮਜੋਤ ਸਿੰਘ, ਸਮਰਜੋਤ ਸਿੰਘ, ਗੁਰਨਿਵਾਜ ਸਿੰਘ ਆਦਿ ਨੇ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾਕਟਰ ਮਨਦੀਪ ਕੌਰ, ਉਪ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਬੱਚਿਆਂ ਨੂੰ ਇਸ ਖੁਸ਼ੀ ਦੇ ਮੌਕੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਹੀ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ, ਟੀਮ ਭਾਵਨਾ ਅਤੇ ਜਿੱਤ-ਹਾਰ ਨੂੰ ਸਵੀਕਾਰ ਕਰਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਨ੍ਹਾਂ ਬੱਚਿਆਂ ਦੇ ਨਾਲ-ਨਾਲ ਸਕੂਲ ਦੇ ਪ੍ਰਬੰਧਕਾਂ ਨੇ ਆਪਣੇ ਸਕੂਲ ਦੇ ਹੋਣਹਾਰ ਕੋਚ ਰਾਜ ਕੁਮਾਰ ਅਤੇ ਮੈਡਮ ਸੋਨੀਆ ਲੂਥਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਬੱਚਿਆਂ ਵਿਚ ਖੇਡਣ ਦਾ ਉਤਸ਼ਾਹ ਪੈਦਾ ਕੀਤਾ ਅਤੇ ਇਸ ਖੇਡ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸੇ ਤਰ੍ਹਾਂ ਮਿਹਨਤ, ਲਗਨ ਤੇ ਅਨੁਸ਼ਾਸਨ ਨਾਲ ਅੱਗੇ ਵਧਦੇ ਰਹਿਣ ਅਤੇ ਭਵਿੱਖ ਵਿਚ ਹੋਣ ਵਾਲੇ ਖੇਡ ਮੁਕਾਬਲਿਆਂ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਯਤਨਸ਼ੀਲ ਰਹਿਣ ।