02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਮਨਦੀਪ ਕੌਰ ਭਗਵਾਨਪੁਰ ਨੇ ਕੀਤਾ ਸਵਾਗਤ

ਡੇਰਾ ਬਾਬਾ ਨਾਨਕ, 31 ਅਕਤੂਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦ ਪਿੰਡ ਮੰਗੀਆਂ ਦੇ ਮੌਜ਼ੂਦਾ ਸਰਪੰਚ ਹਰਮਨਜੋਤ ਸਿੰਘ ਸਮੇਤ ਕਈ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਭਗਵਾਨਪੁਰੀਆਂ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਨੂੰ ਬੀਬੀ ਅਮਨਦੀਪ ਕੌਰ ਭਗਵਾਨਪੁਰ ਤੇ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਵਲੋਂ ਜੀ ਆਇਆ ਕਹਿੰਦਿਆਂ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-11-2026
ਡੇਰਾ ਬਾਬਾ ਨਾਨਕ, 31 ਅਕਤੂਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦ ਪਿੰਡ ਮੰਗੀਆਂ ਦੇ ਮੌਜ਼ੂਦਾ ਸਰਪੰਚ ਹਰਮਨਜੋਤ ਸਿੰਘ ਸਮੇਤ ਕਈ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਭਗਵਾਨਪੁਰੀਆਂ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਭਗਵਾਨਪੁਰੀਆ ਟੀਮ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਨੂੰ ਬੀਬੀ ਅਮਨਦੀਪ ਕੌਰ ਭਗਵਾਨਪੁਰ ਤੇ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਵਲੋਂ ਜੀ ਆਇਆ ਕਹਿੰਦਿਆਂ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਅਮਨਦੀਪ ਕੌਰ ਭਗਵਾਨਪੁਰ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਇਨ੍ਹਾਂ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਪਰਖ ਚੁੱਕੇ ਹਨ ਤੇ ਹੁਣ ਇਨ੍ਹਾਂ ਆਗੂਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਇਸ ਲਈ ਇਹ ਲੋਕ ਆਮ ਮੁਹਾਰੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਸਾਡੀ ਟੀਮ ਵਿਚ ਸ਼ਾਮਿਲ ਹੋ ਰਹੇ। ਉਨ੍ਹਾਂ ਕਿਹਾ ਕਿ ਸਾਡੀ ਟੀਮ ’ਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਅਮਨਦੀਪ ਕੌਰ ਭਗਵਾਨਪੁਰ ਨੇ ਕਿਹਾ ਕਿ ਅਸੀਂ ਠੱਗੀਆਂ ਮਾਰਨ ਵਾਸਤੇ ਨਹੀਂ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਸਿਆਸਤ ਵਿਚ ਆਏ ਹਾਂ ਤੇ ਸਾਡਾ ਪਰਿਵਾਰ ਜਿੱਥੇ ਪਹਿਲਾਂ ਹਲਕੇ ਅੰਦਰ ਸਮਾਜ ਸੇਵਾ ਦੇ ਕੰਮ ਕਰ ਰਿਹਾ ਹੈ, ਉਥੇ ਹੀ ਸਿਆਸਤ ’ਚ ਆ ਕੇ ਲੋਕਾਂ ਨੂੰ ਆਪਣੇ ਬਣਦੇ ਹੱਕ ਤੇ ਇਨਸਾਫ਼ ਦਵਾਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਸਾਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਉਨ੍ਹਾਂ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਲੋੜਵੰਦ ਪਰਿਵਾਰ ਦੇ ਧੀ ਦੇ ਵਿਆਹ ਲਈ ਸਾਡੇ ਨਾਲ ਸੰਪਰਕ ਕਰਨ ਸਾਡੇ ਪਰਿਵਾਰ ਵਲੋਂ ਉਸ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਿਚ ਜ਼ਰੂਰ ਸ਼ਗਨ ਦੀ ਸੇਵਾ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵਲੋਂ ਸਰਪੰਚ ਹਰਮਨਜੋਤ ਸਿੰਘ, ਸਾ. ਸਰਪੰਚ ਦਿਲਾਵਰ ਸਿੰਘ, ਅੰਮ੍ਰਿਤਪਾਲ ਸਿੰਘ ਤੇ ਪੰਚਾਇਤ ਮੈਂਬਰ ਹਰਭਜਨ ਮਸੀਹ ਸਮੇਤ ਭਗਵਾਨਪੁਰੀਆ ਟੀਮ ’ਚ ਸ਼ਾਮਿਲ ਹੋਣ ਵਾਲੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੂੰ ਸਿਰੋਪਾਓ ਦੇ ਕੇ ਜੀ ਆਇਆਂ ਕਹਿੰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਦਲਬੀਰ ਸਿੰਘ ਭਿੱਲਾ, ਜਗਦੀਪ ਸਿੰਘ ਜੱਗੀ ਸਮਰਾ, ਬਲਬੀਰ ਸਿੰਘ ਘੁੰਮਣ, ਅਮਨਦੀਪ ਸਿੰਘ ਕਾਹਲੋਂ ਤੇ ਗੁਰਮੁਖ ਸਿੰਘ ਢੇਸੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਦਿੱਤੀ ਵਧਾਈ
Ad Position 24