01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐੱਸ.ਐੱਸ. ਬਾਜਵਾ ਸਕੂਲ ਵਿਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸ਼ਾਨਦਾਰ ਆਗਾਜ਼

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਸ.ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦੇ ਤਹਿਤ ਸੱਤ ਰੋਜ਼ਾ ਕੈਂਪ ਦਾ ਸ਼ੁਭ ਆਰੰਭ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕੀਤਾ ਗਿਆ। ਐੱਨ.ਐੱਸ.ਐੱਸ. ਵਿਭਾਗ ਦੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਅਤੇ ਵਿਸ਼ਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਕੂਲ ਡਾਇਰੈਕਟਰ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਐੱਮ.ਐੱਲ. ਸ਼ਰਮਾ ਨੇ ਰਿਬਨ ਕੱਟ ਕੇ ਕੀਤਾ। ਇਸ ਸੱਤ ਰੋਜ਼ਾ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ, ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਹੈ। ਪ੍ਰੋਗਰਾਮ ਦਾ ਸੰਚਾਲਨ ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਜੋਤੀ ਭਾਟੀਆ ਅਤੇ ਫਰਹਾਨਾ ਇਰਮ ਦੀ ਦੇਖ-ਰੇਖ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਸੱਤ ਰੋਜ਼ਾ ਕੈਂਪ ਰਾਹੀਂ ਵਿਦਿਆਰਥੀਆਂ ਵਿੱਚ ਸੇਵਾ, ਸਹਿਯੋਗ, ਅਨੁਸ਼ਾਸਨ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਭੋਲਾ ਨੇ ਪਿੰਡ ਗੋਹਤ ਪੋਖਰ ਵਿਖੇ ਕ੍ਰਿਕਟ ਟੂਰਨਾਮੈਂਟ ’ਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24