ਗੁਰਪ੍ਰੀਤ ਸਿੰਘ ਰਿਆੜ ਨੂੰ ਹਲਕਾ ਕਾਦੀਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ
ਧਾਰੀਵਾਲ, 31 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਹਲਕਾ ਕਾਦੀਆਂ ਦੇ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਧੰਨਵਾਦ ਕੀਤਾ।
ਧਾਰੀਵਾਲ, 31 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਹਲਕਾ ਕਾਦੀਆਂ ਦੇ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਧੰਨਵਾਦ ਕੀਤਾ। ਗੁਰਪ੍ਰੀਤ ਸਿੰਘ ਰਿਆੜ ਨੂੰ ਧਾਰੀਵਾਲ ਪਹੁੰਚਣ ’ਤੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਸਿੰਘ ਤੇ ਅਕਾਲੀ ਵਰਕਰਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਏਨੀ ਵੱਡੀ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਰਿਆੜ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ’ਤੇ ਪੂਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਐਮ.ਡੀ. ਸੁਖਪਾਲ ਸਿੰਘ, ਜ਼ੋਨ ਪ੍ਰਧਾਨ ਦਿਲਬਾਗ ਸਿੰਘ ਗੁਰਦਾਸ ਨੰਗਲ, ਪੀਏ ਲਖਵਿੰਦਰ ਸਿੰਘ, ਥਾਣੇਦਾਰ ਸਵਰਨ ਸਿੰਘ, ਤਰਸੇਮ ਸਿੰਘ ਕਲਿਆਣਪੁਰ, ਵੀਡੀਓ ਰਿਟਾਇਰ ਅਨੂਪ ਸਿੰਘ, ਪ੍ਰੇਮ ਸਿੰਘ, ਬਲਜੀਤ ਸਿੰਘ ਸੋਹਲ, ਬਲਵਿੰਦਰ ਸਿੰਘ ਬੱਲ, ਸੁਖਵੰਤ ਸਿੰਘ ਬੱਲ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।