01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੀ.ਸੀ. ਤੇ ਐਸ.ਐਸ.ਪੀ ਦੀ ਦੇਖ-ਰੇਖ ’ਚ ਚਲਾਇਆ ਕਾਸੋ ਆਪਰੇਸ਼ਨ

ਪਠਾਨਕੋਟ, 31 ਅਕਤੂਬਰ (ਵਿਨੋਦ)-ਪਠਾਨਕੋਟ ਵਿਖੇ ਡਿਪਟੀ ਕਮਿਸ਼ਨਰ ਡਾ: ਪਲਵੀ ਅਤੇ ਐਸ. ਐਸ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਡੀ.ਸੀ ਡਾ. ਪਲਵੀ ਅਤੇ ਐਸ.ਐਸ.ਪੀ ਮਨਪ੍ਰੀਤ ਸਿੰਘ। 01-11-2026
ਪਠਾਨਕੋਟ, 31 ਅਕਤੂਬਰ (ਵਿਨੋਦ)-ਪਠਾਨਕੋਟ ਵਿਖੇ ਡਿਪਟੀ ਕਮਿਸ਼ਨਰ ਡਾ: ਪਲਵੀ ਅਤੇ ਐਸ.ਐਸ.ਪੀ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ: ਪਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਕਾਸੋ ਆਪਰੇਸ਼ਨ ਚਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲਾ ਪਠਾਨਕੋਟ ਵਿਚ ਅੱਠ ਹੋਟ ਸਪੋਟ ਏਰੀਏ ਦੀ ਪਹਿਚਾਣ ਕੀਤੀ ਗਈ ਹੈ, ਜਿੱਥੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਕਾਸੋ ਆਪਰੇਸ਼ਨ ਚਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ ਜਿੱਥੇ ਨਸ਼ਾ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ, ਉੱਥੇ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤ ਕੇਂਦਰ ਵਿਚ ਦਾਖਲ ਕਰਵਾ ਕੇ ਸਮਾਜ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜਿਹੜੇ ਅੱਠ ਕੇਂਦਰਾਂ ਦੀ ਪਹਿਚਾਣ ਕੀਤੀ ਗਈ ਹੈ, ਉੱਥੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਨਸ਼ੇ ਦੀ ਚੇਨ ’ਤੇ ਨਜ਼ਰ ਰੱਖੀ ਜਾ ਸਕੇ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਨਸ਼ੇ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਦੇ ਬਿਨਾਂ ਨਸ਼ੇ ’ਤੇ ਕਾਬੂ ਨਹੀਂ ਪਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਅੱਠ ਪਹਿਚਾਣ ਕੀਤੇ ਕੇਂਦਰਾਂ ਵਿਚ ਨੋਡਲ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਹੈ ਤਾਂ ਜੋ ਇਨਾਂ ਕੇਂਦਰਾਂ ਨੂੰ ਜਲਦ ਨਸ਼ਾ ਮੁਕਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕੌਮੀ ਮੰਚ ’ਤੇ ਚਮਕੀ ਪ੍ਰਤਾਪ ਵਰਲਡ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਰਿਆੜ ਨੂੰ ਹਲਕਾ ਕਾਦੀਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ
Ad Position 24