01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੰਜਵੀਂ ਵਾਰ ਜ਼ਿਲ੍ਹਾ ਯੂਥ ਪ੍ਰਧਾਨ ਬਣਨ ’ਤੇ ਜਸਪ੍ਰੀਤ ਸਿੰਘ ਰਾਣਾ ਦਾ ਬਿਕਰਮ ਸਿੰਘ ਮਜੀਠੀਆ ਵਲੋਂ ਸਨਮਾਨ

ਪਠਾਨਕੋਟ, 31 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦਾ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਮੰਗਾ ਨੂੰ ਵੀ ਸਨਮਾਨਿਤ ਕੀਤਾ ਗਿਆ।

Ad Position 21
No active advertisement
ਜਸਪ੍ਰੀਤ ਸਿੰਘ ਰਾਣਾ ਤੇ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਮੰਗਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂ। ਅਜੀਤ ਤਸਵੀਰ 01-11-2026
ਪਠਾਨਕੋਟ, 31 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦਾ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਮੰਗਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੌਜਵਾਨਾਂ ਨੂੰ ਪਹਿਲ ਦੇ ਕੇ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਪੰਜਵੀਂ ਵਾਰ ਜ਼ਿਲ੍ਹਾ ਯੂਥ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਹਾਈਕਮਾਂਡ, ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਗੁਰਦਾਸਪੁਰ, ਐੱਸ.ਓ.ਆਈ . ਦੇ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਕਮਲਜੀਤ ਸਿੰਘ ਕਾਹਲੋਂ, ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਮੰਗਾ, ਸਿਕੰਦਰ ਸਿੰਘ ਰਾਣੀਪੁਰ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ ਜਗਤਪੁਰ, ਚਰਨਜੀਤ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ ਸੁਜਾਨਪੁਰ, ਬਲਜੀਤ ਸਿੰਘ ਸੁਜਾਨਪੁਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ-ਬਲਰਾਜ ਭਾਰਤੀ ਅਗਲੀ ਖ਼ਬਰ ਕਰਾਟੇ ਮੁਕਾਬਲੇ ’ਚ ਆਰੀਆ ਮਹਿਲਾ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਜਿੱਤੇ 4 ਤਗਮੇ
Ad Position 24