ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਤਰਸੇਮ ਸਹੋਤਾ ਵਲੋਂ ਨਿੱਘਾ ਸਵਾਗਤ ਅਤੇ ਮੁਬਾਰਕਬਾਦ
ਗੁਰਦਾਸਪੁਰ, 31 ਅਕਤੂਬਰ (ਗੁਰਪ੍ਰਤਾਪ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਪ੍ਰਗਟ ਸਿੰਘ ਦਾ ਪੰਜਾਬ ਰਾਜ ਮਸੀਹ ਭਲਾਈ ਬੋਰਡ ਦੇ ਸਾਬਕਾ ਉਪ ਚੇਅਰਮੈਨ ਅਤੇ ਸੀਨੀਅਰ ਇਸਾਈ ਆਗੂ ਤਰਸੇਮ ਸਹੋਤਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤਰਸੇਮ ਸਹੋਤਾ ਨੇ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੱਤੀ।
ਗੁਰਦਾਸਪੁਰ, 31 ਅਕਤੂਬਰ (ਗੁਰਪ੍ਰਤਾਪ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਪ੍ਰਗਟ ਸਿੰਘ ਦਾ ਪੰਜਾਬ ਰਾਜ ਮਸੀਹ ਭਲਾਈ ਬੋਰਡ ਦੇ ਸਾਬਕਾ ਉਪ ਚੇਅਰਮੈਨ ਅਤੇ ਸੀਨੀਅਰ ਇਸਾਈ ਆਗੂ ਤਰਸੇਮ ਸਹੋਤਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤਰਸੇਮ ਸਹੋਤਾ ਨੇ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੱਤੀ। ਤਰਸੇਮ ਸਹੋਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਇਮਾਨਦਾਰ, ਸੂਝਵਾਨ ਅਤੇ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਨੇਤਾ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਇਕ ਨਵੀਂ ਊਰਜਾ ਤੇ ਮਜ਼ਬੂਤੀ ਮਿਲੇਗੀ। ਸਹੋਤਾ ਨੇ ਵਿਸ਼ਵਾਸ ਜਿਤਾਇਆ ਕਿ ਖੇਡ ਮੈਦਾਨ ਤੋਂ ਲੈ ਕੇ ਰਾਜਨੀਤੀ ਦੇ ਖੇਤਰ ਤੱਕ ਅਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਪ੍ਰਗਟ ਸਿੰਘ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣਗੇ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਹੋਰ ਕਈ ਸਥਾਨਿਕ ਆਗੂ ਤੇ ਵਰਕਰ ਹਾਜ਼ਰ ਸਨ।