31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵੋਟ ਕੱਟਣ ਦੇ ਨਾਂਅ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ : ਮਨਦੀਪ ਸਿੰਘ ਮਾਨ

ਪਠਾਨਕੋਟ, 31 ਅਕਤੂਬਰ (ਵਿਨੋਦ)-ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਕਈ ਬੂਥ ਲੈਵਲ ਅਫ਼ਸਰਾਂ (ਬੀ. ਐਲ.

Ad Position 21
No active advertisement
ਐਸ.ਡੀ.ਐਮ. ਮਨਦੀਪ ਸਿੰਘ 01-11-2026
ਪਠਾਨਕੋਟ, 31 ਅਕਤੂਬਰ (ਵਿਨੋਦ)-ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਕਈ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੇ ਉਪ ਮੰਡਲ ਮੈਜਿਸਟ੍ਰੇਟ ਪਠਾਨਕੋਟ ਦੇ ਧਿਆਨ ’ਚ ਲਿਆਂਦਾ ਹੈ ਕਿ ਪਠਾਨਕੋਟ ਦੇ ਵੱਖ-ਵੱਖ ਇਲਾਕਿਆਂ ਦੇ ਵੋਟਰਾਂ ਨੂੰ ਚੋਣ ਦਫ਼ਤਰ ਦਾ ਨਾਮ ਲੈ ਕੇ ਫੋਨ ਕੀਤੇ ਜਾ ਰਹੇ ਹਨ । ਫੋਨ ਕਰਨ ਵਾਲਿਆਂ ਵਲੋਂ ਵੋਟਰਾਂ ਨੂੰ ਇਹ ਕਹਿ ਕੇ ਡਰਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਵੋਟ ਕੱਟ ਦਿੱਤੀ ਜਾਵੇਗੀ ਅਤੇ ਇਸ ਤੋਂ ਬਚਣ ਲਈ ਆਧਾਰ ਕਾਰਡ, ਪੈਨ ਕਾਰਡ ਸਮੇਤ ਹੋਰ ਦਸਤਾਵੇਜ਼ ਭੇਜਣ ਲਈ ਕਿਹਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਪਠਾਨਕੋਟ ਮਨਦੀਪ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਵਲੋਂ ਕਿਸੇ ਵੀ ਵੋਟਰ ਨੂੰ ਫੋਨ ਕਰਕੇ ਦਸਤਾਵੇਜ਼ ਨਹੀਂ ਮੰਗੇ ਜਾ ਰਹੇ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਫੋਨ ਕਾਲਾਂ ਤੋਂ ਸੁਚੇਤ ਰਹਿਣ ਤੇ ਕਿਸੇ ਵੀ ਅਣਜਾਣ ਵਿਅਕਤੀ ਨੂੰ ਆਪਣੇ ਨਿੱਜੀ ਦਸਤਾਵੇਜ਼ ਜਾਂ ਹੋਰ ਜਾਣਕਾਰੀ ਸਾਂਝੀ ਨਾ ਕਰਨ । ਉਨ੍ਹਾਂ ਕਿਹਾ ਕਿ ਵੋਟਰ ਆਪਣੀ ਵੋਟ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਚੋਣ ਦਫ਼ਤਰ ਵਲੋਂ ਨਿਯੁਕਤ ਕੀਤੇ ਗਏ ਬੀ.ਐਲ.ਓਜ਼ ਨਾਲ ਹੀ ਸੰਪਰਕ ਕਰਨ । ਇਸ ਤੋਂ ਇਲਾਵਾ ਵੋਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ ਵਿਖੇ ਕਮਰਾ ਨੰਬਰ 215 ਵਿਚ ਸਥਾਪਿਤ ਚੋਣ ਸੈੱਲ ਨਾਲ ਵੀ ਸੰਪਰਕ ਕਰ ਸਕਦੇ ਹਨ । ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਫੋਨ ਕਾਲ ’ਤੇ ਭਰੋਸਾ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਅਧਿਕਾਰਤ ਚੋਣ ਅਧਿਕਾਰੀਆਂ ਤੋਂ ਜ਼ਰੂਰ ਕਰਵਾਈ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮਾਂ ਦੇ ਸੱਦਾ-ਪੱਤਰ ਦਾ ਵਿਮੋਚਨ ਅਗਲੀ ਖ਼ਬਰ ਦਿਵਯਮ ਸ਼ਰਮਾ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ
Ad Position 24