ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮਾਂ ਦੇ ਸੱਦਾ-ਪੱਤਰ ਦਾ ਵਿਮੋਚਨ
ਪਠਾਨਕੋਟ, 31 ਅਕਤੂਬਰ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ 12 ਅਤੇ 14 ਨਵੰਬਰ ਨੂੰ ਕਰਵਾਏ ਜਾਣ ਵਾਲੇ ਦੋ ਰੋਜ਼ਾ ਧਾਰਮਿਕ ਸਮਾਗਮਾਂ ਸਬੰਧੀ ਸੱਦਾ-ਪੱਤਰ ਦਾ ਵਿਮੋਚਨ ਸਮਾਗਮ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਤੇ ਉਨ੍ਹਾਂ ਦੀ ਧਰਮ ਪਤਨੀ ਰੇਵਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੱਦਾ-ਪੱਤਰ ਜਾਰੀ ਕੀਤਾ ।
ਪਠਾਨਕੋਟ, 31 ਅਕਤੂਬਰ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ 12 ਅਤੇ 14 ਨਵੰਬਰ ਨੂੰ ਕਰਵਾਏ ਜਾਣ ਵਾਲੇ ਦੋ ਰੋਜ਼ਾ ਧਾਰਮਿਕ ਸਮਾਗਮਾਂ ਸਬੰਧੀ ਸੱਦਾ-ਪੱਤਰ ਦਾ ਵਿਮੋਚਨ ਸਮਾਗਮ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਤੇ ਉਨ੍ਹਾਂ ਦੀ ਧਰਮ ਪਤਨੀ ਰੇਵਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੱਦਾ-ਪੱਤਰ ਜਾਰੀ ਕੀਤਾ । ਇਸ ਮੌਕੇ ਮਾਸਟਰ ਮੋਹਨ ਲਾਲ ਨੇ ਦੱਸਿਆ ਕਿ ਸਮਿਤੀ ਵਲੋਂ 12 ਨਵੰਬਰ ਨੂੰ ਵਿਸ਼ਾਲ ਭੰਡਾਰਾ ਲਗਾਇਆ ਜਾਵੇਗਾ, ਜਦਕਿ 14 ਨਵੰਬਰ ਨੂੰ ਮਹਾਂਮਾਈ ਦੀ ਚੌਂਕੀ ਕਰਵਾਈ ਜਾਵੇਗੀ । ਇਸ ਚੌਕੀ ’ਚ ਪ੍ਰਸਿੱਧ ਭਜਨ ਗਾਇਕ ਰਾਜ ਚੰਚਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਹਾਂਮਾਈ ਦਾ ਗੁਣਗਾਨ ਕਰਨਗੇ । ਇਸ ਮੌਕੇ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ, ਪ੍ਰਿੰਸੀਪਲ ਰਾਜੇਸ਼ ਮੰਗਲ, ਗੁਰਦੇਵ ਸਿੰਘ ਜੋਹਲ, ਆਸਿਮ ਕੁਮਾਰ, ਭੁਵਨੇਸ਼ ਕੁਮਾਰ, ਸੁਖਜਿੰਦਰ ਸਿੰਘ ਮੋਂਟੀ, ਬਲਜੀਤ ਸਿੰਘ, ਰਾਜੀਵ ਕੁਮਾਰ ਸਮੇਤ ਸਮਿਤੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ ।