31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੰਜਾਬ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ’ਚ ਵੱਡਾ ਫ਼ਰਕ-ਸੁਰਿੰਦਰ ਸਿੰਘ ਕਨਵਰ ਮਿੰਟੂ

ਪਠਾਨਕੋਟ, 31 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਸਰਕਾਰ ਨੂੰ ਸਿਰਫ਼ ਆਪਣੀਆਂ ਪ੍ਰਾਪਤੀਆਂ ਦੇ ਦਾਅਵੇ ਕਰਨ ਦੀ ਬਜਾਏ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ ਵੱਲ ਵੀ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਦਾ ਅਸਲ ਪੈਮਾਨਾ ਉਸ ਦੇ ਬਿਆਨ ਨਹੀਂ, ਸਗੋਂ ਲੋਕਾਂ ਨੂੰ ਮਿਲਣ ਵਾਲੀ ਸੁਰੱਖਿਆ, ਰੁਜ਼ਗਾਰ ਅਤੇ ਬਿਹਤਰ ਜੀਵਨ ਦੀਆਂ ਸਹੂਲਤਾਂ ਹੁੰਦੀਆਂ ਹਨ ।

Ad Position 21
No active advertisement
ਅਜੀਤ ਡੈਸਕ 01-11-2026
ਪਠਾਨਕੋਟ, 31 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਸਰਕਾਰ ਨੂੰ ਸਿਰਫ਼ ਆਪਣੀਆਂ ਪ੍ਰਾਪਤੀਆਂ ਦੇ ਦਾਅਵੇ ਕਰਨ ਦੀ ਬਜਾਏ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ ਵੱਲ ਵੀ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਦਾ ਅਸਲ ਪੈਮਾਨਾ ਉਸ ਦੇ ਬਿਆਨ ਨਹੀਂ, ਸਗੋਂ ਲੋਕਾਂ ਨੂੰ ਮਿਲਣ ਵਾਲੀ ਸੁਰੱਖਿਆ, ਰੁਜ਼ਗਾਰ ਅਤੇ ਬਿਹਤਰ ਜੀਵਨ ਦੀਆਂ ਸਹੂਲਤਾਂ ਹੁੰਦੀਆਂ ਹਨ । ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ । ਇਸ ਸਮੱਸਿਆ ਦੇ ਖ਼ਾਤਮੇ ਲਈ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਨਾਲ ਜੋੜਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਹੀ ਸਾਰਥਕ ਹੋਵੇਗੀ, ਜਦੋਂ ਇਸ ਦੇ ਨਤੀਜੇ ਪਿੰਡਾਂ ਅਤੇ ਸ਼ਹਿਰਾਂ ਵਿਚ ਸਪੱਸ਼ਟ ਤੌਰ ’ਤੇ ਦਿਖਾਈ ਦੇਣ । ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨ ਨਾਲ ਜਿੱਤ ਦਰਜ ਕਰਕੇ ਸੂਬੇ ਅੰਦਰ ਸਰਕਾਰ ਬਣਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਦੇ ਮੰਤਵ ਨਾਲ ਐਸ.ਡੀ.ਐਮ. ਧਾਰਕਲਾਂ ਵਲੋਂ ਸਿੱਧ ਬਾਬੇ ਇਲਾਕੇ ਦਾ ਕੀਤਾ ਦੌਰਾ ਅਗਲੀ ਖ਼ਬਰ ਹਲਕਾ ਭੋਆ ’ਚ ਸੜਕਾਂ ਦੇ ਨਿਰਮਾਣ ਕਾਰਜ ਜਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਿਆ ਜਾਇਜ਼ਾ
Ad Position 24