02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਲਈ ਯਤਨਸ਼ੀਲ

ਕੋਟਲੀ ਸੂਰਤ ਮੱਲ੍ਹੀ, 1 ਨਵੰਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਉਘੇ ਕਾਰੋਬਾਰੀ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਲਈ ਯਤਨਸ਼ੀਲ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਵਲੋਂ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਦਿਆਂ ਹਰੇਕ ਵਰਗ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਕੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਹੱਕ ’ਚ ਲਾਮਬੰਦ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਸ਼ਲਾਘਾਯੋਗ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਵਿਜੇ ਕੁਮਾਰ ਸੋਨੀ ਜਿਹੜੇ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣਾ ਲਈ ਭਾਜਪਾ ਦੀ ਟਿਕਟ ਦੇ ਮੁੱਖ ਦਾਅਵੇਦਾਰ ਵਜੋਂ ਵਿਚਰ ਰਹੇ ਹਨ, ਵਲੋਂ ਪਿਛਲੇ ਸਮੇਂ ਤੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਹਲਕੇ ਅੰਦਰ ਆਪਣੀ ਚੰਗੀ ਜਾਣ-ਪਹਿਚਾਣ ਬਣਾਈ ਜਾ ਰਹੀ ਹੈ।

Ad Position 21
No active advertisement
ਭਾਜਪਾ ਦੀ ਮਜ਼ਬੂਤੀ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਰਾਬਤਾ ਕਾਇਮ 02-11-2026
ਕੋਟਲੀ ਸੂਰਤ ਮੱਲ੍ਹੀ, 1 ਨਵੰਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਉਘੇ ਕਾਰੋਬਾਰੀ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਲਈ ਯਤਨਸ਼ੀਲ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਵਲੋਂ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਦਿਆਂ ਹਰੇਕ ਵਰਗ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਕੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਹੱਕ ’ਚ ਲਾਮਬੰਦ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਸ਼ਲਾਘਾਯੋਗ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਵਿਜੇ ਕੁਮਾਰ ਸੋਨੀ ਜਿਹੜੇ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣਾ ਲਈ ਭਾਜਪਾ ਦੀ ਟਿਕਟ ਦੇ ਮੁੱਖ ਦਾਅਵੇਦਾਰ ਵਜੋਂ ਵਿਚਰ ਰਹੇ ਹਨ, ਵਲੋਂ ਪਿਛਲੇ ਸਮੇਂ ਤੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਹਲਕੇ ਅੰਦਰ ਆਪਣੀ ਚੰਗੀ ਜਾਣ-ਪਹਿਚਾਣ ਬਣਾਈ ਜਾ ਰਹੀ ਹੈ। ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕਰ ਕੇ ਹਰੇਕ ਵਰਗ ਤੱਕ ਪਹੁੰਚ ਕੀਤੀ ਜਾ ਰਹੀ ਹੈ ਤੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਿਲ ਹੋ ਕੇ ਉਹ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਹਨ। ਭਾਜਪਾ ਦੇ ਆਗੂਆਂ ਵਲੋਂ ਇਕੱਲਿਆਂ ਵਿਧਾਨ ਸਭਾ ਚੋਣਾਂ ਲੜਨ ਦੀ ਗੱਲ ਕੀਤੀ ਜਾ ਰਹੀ ਹੈ ਜਿਸ ਕਰ ਕੇ ਵਿਜੇ ਸੋਨੀ ਇਸ ਹਲਕੇ ਤੋਂ ਦਿਨੋ-ਦਿਨ ਇਕ ਮਜ਼ਬੂਤ ਦਾਅਵੇਦਾਰ ਬਣਦੇ ਜਾ ਰਹੇ ਹਨ। ਭਾਵੇਂ ਕਿ ਇਸ ਹਲਕੇ ਅੰਦਰ ਭਾਜਪਾ ਏਨੀ ਮਜ਼ਬੂਤ ਨਹੀ ਮੰਨੀ ਜਾਂਦੀ, ਪਰ ਇਸ ਦੇ ਬਾਵਜੂਦ ਵਿਜੇ ਸੋਨੀ ਵਲੋਂ ਦਿਨ-ਰਾਤ ਮੀਟਿੰਗਾਂ ਕਰ ਕੇ ਲੋਕਾਂ ਨੂੰ ਭਾਜਪਾ ਦੇ ਹੱਕ ’ਚ ਲਾਮਬੰਦ ਕੀਤਾ ਜਾ ਰਿਹਾ ਹੈ। ਅਕਾਲੀ-ਭਾਜਪਾ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਪਹਿਲੀ ਵਾਰ 20 22 ਵਿਚ ਕੁਲਦੀਪ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਤੇ ਭਾਜਪਾ ਨੂੰ ਮਹਿਜ 1913 ਵੋਟਾਂ ਲਗਪਗ 1.33 ਪ੍ਰਤੀਸ਼ਤ ਵੋਟ ਤੇ 2024 ’ਚ ਹੋਈ ਜ਼ਿਮਨੀ ਚੋਣ ਵਿਚ ਵੀ ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ 6505 ਵੋਟਾਂ (5.25 ਫ਼ੀਸਦੀ) ਮਿਲੀਆਂ। ਕੋਟਲੀ ਸੂਰਤ ਮੱਲ੍ਹੀ ’ਚ ਇਕ ਵਿਸ਼ੇਸ਼ ਮੀਟਿੰਗ ਉਪਰੰਤ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਬਿਹਤਰ ਬਣਾ ਸਕਦੀ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਨਿੱਤ ਲੁੱਟ-ਖੋਹ ਤੇ ਮਾੜੀਆਂ ਘਟਨਾਵਾਂ ਕਰ ਕੇ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਆਉਣ ’ਤੇ ਜਿੱਥੇ ਲੋਕਾਂ ਨੂੰ ਅਮਨ ਸ਼ਾਂਤੀ ਦਾ ਰਾਜ ਦਿੱਤਾ ਜਾਵੇਗਾ ਉਥੇ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਡੀ.ਏ. ਸਮੇਤ ਏਰੀਅਰ ਦੀਵਾਲੀ ਤੋਂ ਪਹਿਲਾਂ ਜਾਰੀ ਕਰੇ- ਸੁਰਿੰਦਰ ਪੱਪੂ ਅਗਲੀ ਖ਼ਬਰ ਹੈਰੋਇਨ ਤੇ ਟਰੈਕਟਰ ਟਰਾਲੀ ਸਮੇਤ 3 ਵਿਅਕਤੀ ਗ੍ਰਿਫਤਾਰ
Ad Position 24