ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਖੇਤ ’ਚ ਲੱਗੀ ਅੱਗ ਮੌਕੇ ’ਤੇ ਬੁਝਵਾਈ
ਜੌੜਾ ਛੱਤਰਾਂ, 1 ਨਵੰਬਰ (ਪਰਮਜੀਤ ਸਿੰਘ ਘੁੰਮਣ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਡੀ) ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਵਲੋਂ ਖੇਤੀਬਾੜੀ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ।
ਜੌੜਾ ਛੱਤਰਾਂ, 1 ਨਵੰਬਰ (ਪਰਮਜੀਤ ਸਿੰਘ ਘੁੰਮਣ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਡੀ) ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਵਲੋਂ ਖੇਤੀਬਾੜੀ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ । ਇਸ ਦੌਰਾਨ ਉਨ੍ਹਾਂ ਪਿੰਡ ਜੌੜਾ ਛੱਤਰਾਂ, ਬਖ਼ਸ਼ੀਵਾਲ ਅਤੇ ਸਪਰਾਏ ਕੋਠੀ ਦਾ ਦੌਰਾ ਕੀਤਾ । ਨਿਰੀਖਣ ਦੌਰਾਨ ਰਸਤੇ ਵਿਚ ਇਕ ਖੇਤ ਵਿਚ ਅੱਗ ਲੱਗੀ ਦੇਖ ਕੇ ਉਨ੍ਹਾਂ ਤੁਰੰਤ ਕਾਰਵਾਈ ਕਰਵਾਉਂਦਿਆਂ ਮੌਕੇ ’ਤੇ ਹੀ ਅੱਗ ਬੁਝਵਾਈ । ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਗੁਰਦਾਸਪੁਰ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀਬਾੜੀ ਮਸ਼ੀਨਰੀ ਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਨ । ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਫ਼ਸਲਾਂ ਲਈ ਲਾਹੇਵੰਦ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ । ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ।