ਖੱਤਰੀ ਸਭਾ ਪਠਾਨਕੋਟ ਵਲੋਂ 210ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ
ਪਠਾਨਕੋਟ, 1 ਨਵੰਬਰ (ਸੁਮਿਤ) -ਖੱਤਰੀ ਸਭਾ ਪਠਾਨਕੋਟ ਵਲੋਂ 210ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਸਭਾ ਦੇ ਸਰਪ੍ਰਸਤ ਸਤੀਸ਼ ਮਹਿੰਦਰੂ ਤੇ ਉੱਘੇ ਕਾਰੋਬਾਰੀ ਨਰੇਸ਼ ਭੰਡਾਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ।
ਪਠਾਨਕੋਟ, 1 ਨਵੰਬਰ (ਸੁਮਿਤ) -ਖੱਤਰੀ ਸਭਾ ਪਠਾਨਕੋਟ ਵਲੋਂ 210ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਸਭਾ ਦੇ ਸਰਪ੍ਰਸਤ ਸਤੀਸ਼ ਮਹਿੰਦਰੂ ਤੇ ਉੱਘੇ ਕਾਰੋਬਾਰੀ ਨਰੇਸ਼ ਭੰਡਾਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਇਸ ਦੇ ਨਾਲ ਹੀ ਸਭਾ ਵਲੋਂ ਇਕ ਹੋਰ ਲੋੜਵੰਦ ਪਰਿਵਾਰ ਨੂੰ ਗੋਦ ਲੈ ਕੇ ਉਸ ਦੀ ਸਹਾਇਤਾ ਕਰਨ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਆਸ਼ੀਸ਼, ਰਾਮਪਾਲ ਭੰਡਾਰੀ, ਅਤੁੱਲ ਨੱਯਰ, ਐਨ.ਪੀ. ਧਵਨ, ਸੰਜੀਵ ਘਈ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ ।