02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਅਰਬਨ ਅਸਟੇਟ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਗੁਰਦੁਆਰਾ ਅਬਬਨ ਅਸਟੇਟ ਬਟਾਲਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ, ਗੁਰਤਾਗੱਦੀ ਦਿਵਸ ਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23ਵਾਂ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਰਾਤ ਨੂੰ ਸਜਾਏ ਗਏ ਦੀਵਾਨਾਂ ਵਿਚ ਡਾ.

Ad Position 21
No active advertisement
ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਗੁਰਦੁਆਰਾ ਅਬਬਨ ਅਸਟੇਟ ਬਟਾਲਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ, ਗੁਰਤਾਗੱਦੀ ਦਿਵਸ ਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23ਵਾਂ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਰਾਤ ਨੂੰ ਸਜਾਏ ਗਏ ਦੀਵਾਨਾਂ ਵਿਚ ਡਾ. ਸ਼ਿਵ ਸਿੰਘ ਗੁਰਦਾਸਪੁਰ, ਰਾਗੀ ਭਾਈ ਹਰਪ੍ਰੀਤ ਸਿੰਘ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗਗਨਦੀਪ ਸਿੰਘ ਬਟਾਲਾ, ਭਾਈ ਗੁਰਪ੍ਰੀਤ ਸਿੰਘ ਧਾਰੀਵਾਲ, ਭਾਈ ਮਹਿਤਾਬ ਸਿੰਘ ਜਲੰਧਰ, ਗਿਆਨੀ ਗੁਰਦੇਵ ਸਿੰਘ ਆਸਟਰੇਲੀਆ, ਭਾਈ ਗੁਰਨਾਮ ਸਿੰਘ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਅਰਬਨ ਅਸਟੇਟ ਆਦਿ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਗਿਆਨੀ ਸੁਖਦੇਵ ਸਿੰਘ ਡੱਲਾ, ਗਿਆਨੀ ਦਵਿੰਦਰ ਸਿੰਘ (ਸੋਨੂੰ ਵੀਰ) ਗੋਇੰਦਵਾਲ ਸਾਹਿਬ, ਭਾਈ ਅਵਤਾਰ ਸਿੰਘ ਮਸਕੀਨ, ਭਾਈ ਲਖਬੀਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਕਵੀਸ਼ਰ ਭਾਈ ਗੁਰਕੀਰਤ ਸਿੰਘ ਅਤੇ ਢਾਡੀ ਗਿਆਨੀ ਗੁਰਪ੍ਰਤਾਪ ਸਿੰਘ ਦੇ ਜਥਿਆਂ ਨੇ ਬੀਰਰਸੀ ਵਾਰਾਂ ਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਆਖਰੀ ਦਿਨ ਹੋਏ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤ ਛਕ ਕੇ ਗੁਰੂ ਵਾਲੀਆਂ ਬਣੀਆਂ। ਸਟੇਜ ਸਕੱਤਰ ਦੀ ਸੇਵਾ ਮਾ. ਜੋਗਿੰਦਰ ਸਿੰਘ ਅੱਚਲੀ ਗੇਟ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ’ਚ ਸਜਿਆ ਦੀਵਾਲੀ ਉਤਸਵ ਦਾ ਰੰਗਾਰੰਗ ਮੇਲਾ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 20 ਨਵੰਬਰ ਨੂੰ
Ad Position 24