ਧਾਰੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦੇ ਉਦਘਾਟਨ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਹਲਕਾ
ਧਾਰੀਵਾਲ, 2 ਨਵੰਬਰ (ਲਖਬੀਰ ਸਿੰਘ ਖੁੰਡਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਧਾਰੀਵਾਲ ਵਿਖੇ ਹਲਕੇ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ।
ਧਾਰੀਵਾਲ, 2 ਨਵੰਬਰ (ਲਖਬੀਰ ਸਿੰਘ ਖੁੰਡਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਧਾਰੀਵਾਲ ਵਿਖੇ ਹਲਕੇ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਕੰਵਲਪ੍ਰੀਤ ਸਿੰਘ ਕਾਕੀ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਹੁਣ ਤੋਂ ਹੀ ਸਰਗਰਮ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਸੋਨੂੰ ਅਹਿਮਦਾਬਾਦ ਸਰਕਲ ਪ੍ਰਧਾਨ ਬੀ.ਸੀ. ਵਿੰਗ, ਦਲੇਰ ਸਿੰਘ ਸਾਬਕਾ ਸਰਪੰਚ ਸਰਕਲ ਪ੍ਰਧਾਨ, ਸੁਖਦੇਵ ਸਿੰਘ ਪਸਨਾਵਾਲ, ਗੁਰਨਾਮ ਸਿੰਘ ਖੂੰਡਾ, ਕਸ਼ਮੀਰ ਸਿੰਘ, ਮੱਖਣ ਸਿੰਘ ਕਾਹਲੋਂ, ਨਿਸ਼ਾਨ ਗਿੱਲ, ਹਰਦੇਵ ਸਿੰਘ, ਨਰਾਇਣ ਦੱਤ, ਗੁਰਜੀਤ ਚੀਮਾ ਜ਼ੋਨ ਪ੍ਰਧਾਨ, ਜਗਰੂਪ ਸਿੰਘ ਕਲਿਆਣਪੁਰ, ਪ੍ਰਗਟ ਸਿੰਘ ਬੱਲ ਜ਼ੋਨ ਪ੍ਰਧਾਨ, ਮੇਹਰਬਾਨ ਸਿੰਘ ਫੱਜੂਪੁਰ ਜ਼ੋਨ ਪ੍ਰਧਾਨ, ਦਿਲਬਾਗ ਸਿੰਘ ਜ਼ੋਨ ਪ੍ਰਧਾਨ, ਚੈਂਚਲ ਸਿੰਘ ਜ਼ਾਫੂਵਾਲ, ਸਰਵਨ ਸਿੰਘ, ਪਲਵਿੰਦਰ ਕੌਰ ਡਡਵਾਂ ਸਰਕਲ ਪ੍ਰਧਾਨ ਇਸਤਰੀ ਅਕਾਲੀ ਦਲ, ਹਰਜਿੰਦਰ ਸਿੰਘ ਆਲੋਵਾਲ, ਮੁਸ਼ਤਾਕ ਬੱਲ, ਰਾਮਪਾਲ ਸਿੰਘ, ਬਲਦੇਵ ਸਿੰਘ, ਗਰੀਬ ਸਿੰਘ ਖਾਨ ਮਲੱਕਾ, ਜੋਗਿੰਦਰ ਸਿੰਘ ਕੰਗ ਸਾਬਕਾ ਸਰਪੰਚ ਆਦਿ ਹਾਜ਼ਰ ਸਨ।