03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੇਂਟ ਕਬੀਰ ਪਬਲਿਕ ਸਕੂਲ ਵਿਚ ਪੰਜਾਬ ਦਿਵਸ ਮੌਕੇ ’ਤੇ ਸੱਭਿਆਚਾਰਕ ਸਾਂਝ ਪਾਈ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਵਿਚ ਪੰਜਾਬ ਦਿਵਸ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਐਸ.

Ad Position 21
No active advertisement
ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਵਿਚ ਪੰਜਾਬ ਦਿਵਸ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਐਸ.ਬੀ. ਨਾਯਰ ਦੀ ਸਰਪ੍ਰਸਤੀ ਹੇਠ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ 7ਵੀਂ ਜਮਾਤ ਦੀ ਵਿਦਿਆਰਥਣ ਮੰਨਨਦੀਪ ਕੌਰ ਦੁਆਰਾ ਸਟੇਜੀ ਕਾਰਵਾਈ ਦੀ ਸ਼ੁਰੂਆਤ ਕਰਦੇ ਹੋਏ ਪੰਜਾਬੀ ਤੇ ਪੰਜਾਬ ਦੀ ਵਿਸ਼ਾਲਤਾ ਨੂੰ ਦਰਸਾਉਂਦੇ ਹੋਏ ਵਿਚਾਰਾਂ ਨਾਲ ਕੀਤੀ ਗਈ। ਇਸ ਦੇ ਨਾਲ ਹੀ 9ਵੀਂ ਜਮਾਤ ਦੀ ਵਿਦਿਆਰਥਣ ਮਨਸੀਰਤ ਕੌਰ ਨੇ ਪੰਜਾਬ ਦੇ ਇਤਿਹਾਸ ਸਬੰਧੀ ਵਿਚਾਰ ਪੇਸ਼ ਕੀਤੇ। ਉਪਰੰਤ ਮਾਂ ਬੋਲੀ ਪੰਜਾਬੀ ਦੀ ਮਿਠਾਸ ਦਾ ਜ਼ਿਕਰ 7ਵੀਂ ਜਮਾਤ ਦੇ ਵਿਦਿਆਰਥੀ ਗੁਰਅੰਮ੍ਰਿਤ ਸਿੰਘ ਨੇ ਆਪਣੀ ਕਵਿਤਾ ਰਾਹੀਂ ਕੀਤਾ। ਸਮੁੱਚੇ ਰੂਪ ਵਿਚ ਪੰਜਾਬ ਦਿਵਸ ਦੇ ਮੌਕੇ ਸਕੂਲ ਵਿਚ ਖੁਸ਼ਨੁਮਾ ਮਾਹੌਲ ਬਣਿਆ। ਇਸ ਦੌਰਾਨ ਸਕੂਲ ਪ੍ਰਿੰਸੀਪਲ ਤੇ ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੰਜਾਬ ਦਿਵਸ ਲਈ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਰਣਜੀਤ ਸਿੰਘ ਤੇ ਦਲਜੀਤ ਸਿੰਘ ਮੁਸਤਫ਼ਾਪੁਰ ਨੂੰ ਡੂੰਘਾ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਧਾਰਮਿਕ ਪ੍ਰੀਖਿਆ ਕਰਵਾਈ
Ad Position 24