ਡਾ. ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਦੇ ਅਹੁਦੇ ਤੋਂ ਹੋਏ ਸੇਵਾ-ਮੁਕਤ
ਗੁਰਦਾਸਪੁਰ, 2 ਨਵੰਬਰ (ਚੱਕਰਾਜਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਚ ਲੰਬੇ ਸਮੇਂ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਡਾ: ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਸਰਕਾਰੀ ਸੇਵਾ ਤੋਂ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰ ਵਲੋਂ ਆਸਟ੍ਰੇਲੀਆ ਫਾਰਮ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।
ਗੁਰਦਾਸਪੁਰ, 2 ਨਵੰਬਰ (ਚੱਕਰਾਜਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਚ ਲੰਬੇ ਸਮੇਂ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਡਾ: ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਸਰਕਾਰੀ ਸੇਵਾ ਤੋਂ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰ ਵਲੋਂ ਆਸਟ੍ਰੇਲੀਆ ਫਾਰਮ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਡਾ: ਅਮਰੀਕ ਸਿੰਘ ਨੇ ਸੇਵਾ ਕਾਲ ਦੌਰਾਨ ਖੇਤੀਬਾੜੀ ਦੇ ਵਿਕਾਸ, ਕਿਸਾਨਾਂ ਦੀ ਭਲਾਈ ਤੇ ਵਿਗਿਆਨਕ ਖੇਤੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ। ਉਨ੍ਹਾਂ ਖ਼ੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿਚ ਬਤੌਰ ਖ਼ੇਤੀਬਾੜੀ ਵਿਕਾਸ ਅਫ਼ਸਰ 1 ਮਾਰਚ 1990 ਨੂੰ ਸੇਵਾ ਕੀਤੀ ਤੇ 31 ਅਕਤੂਬਰ 2026 ਨੂੰ 36 ਸਾਲ 8 ਮਹੀਨੇ ਦੀ ਸੇਵਾ ਪੂਰੀ ਕਰਨ ਉਪਰੰਤ ਬਤੌਰ ਕੇਨ ਕਮਿਸ਼ਨਰ ਪੰਜਾਬ ਸੇਵਾ ਮੁਕਤ ਹੋਏ ਹਨ। ਉਨ੍ਹਾਂ ਨੇ 1 ਨਵੰਬਰ 2025 ਨੂੰ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲਿਆ ਸੀ। ਉਹ ਡਿਪਟੀ ਡਾਇਰੈਕਟਰ ਖੇਤੀਬਾੜੀ ਤੇ ਮੁੱਖ ਖੇਤੀਬਾੜੀ ਅਫ਼ਸਰ ਸਮੇਤ ਹੋਰ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਸੇਵਾ-ਮੁਕਤੀ ਮੌਕੇ ਡਾ: ਅਮਰੀਕ ਸਿੰਘ ਨੇ ਸੀਨੀਅਰ ਅਧਿਕਾਰੀਆਂ, ਸਹਿਕਰਮੀਆਂ, ਵਿਭਾਗੀ ਕਰਮਚਾਰੀਆਂ, ਖੇਤੀ ਵਿਗਿਆਨੀਆਂ ਤੇ ਕਿਸਾਨ ਭਾਈਚਾਰੇ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਸਾਹਿਤਕਾਰ ਬਲਵਿੰਦਰ ਬਾਲਮ, ਜਥੇਦਾਰ ਰਣਜੀਤ ਸਿੰਘ ਸਮੇਤ ਸਮੂਹ ਪਰਿਵਾਰਿਕ ਮੈਂਬਰ, ਪਰਮਜੀਤ ਸਿੰਘ, ਸੇਵਾ ਮੁਕਤ ਖੇਤੀ ਅਧਿਕਾਰੀ ਡਾ: ਜਤਿੰਦਰ ਸਿੰਘ ਗਿੱਲ, ਡਾ: ਸਵਰੂਪ ਕੁਮਾਰ, ਡਾ: ਰਮੇਸ਼ ਕੁਮਾਰ ਸ਼ਰਮਾ, ਡਾ: ਸੁਖਜਿੰਦਰ ਸਿੰਘ ਬਾਜਵਾ, ਯੰਗ ਇਨੋ ਵੇਟਿਵ ਦੇ ਮੈਂਬਰ ਹਰਪ੍ਰੀਤ ਸਿੰਘ, ਪਲਵਿੰਦਰ, ਗੁਰਦਿਅਲ ਸਿੰਘ ਸਮੇਤ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਸਟੇਜ ਸਕੱਤਰ ਦੇ ਫਰਜ਼ ਅਮਰਜੀਤ ਸਿੰਘ ਪੁਰੇਵਾਲ ਵਲੋਂ ਨਿਭਾਏ ਗਏ।