03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਡਾਕਟਰ ਗੁਰਦੀਪ ਸਿੰਘ ਨੇ ਅਹੁਦਾ ਸੰਭਾਲਿਆ

ਕਾਦੀਆਂ, 2 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਐਸੋਸੀਏਟ ਪ੍ਰੋਫੈਸਰ ਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾਕਟਰ ਗੁਰਦੀਪ ਸਿੰਘ ਨੇ ਬਤੌਰ ਕਾਰਜਕਾਰੀ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲਿਆ। ਡਾ .

Ad Position 21
No active advertisement
ਅਜੀਤ ਡੈਸਕ 03-11-2026
ਕਾਦੀਆਂ, 2 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਐਸੋਸੀਏਟ ਪ੍ਰੋਫੈਸਰ ਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾਕਟਰ ਗੁਰਦੀਪ ਸਿੰਘ ਨੇ ਬਤੌਰ ਕਾਰਜਕਾਰੀ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲਿਆ। ਡਾ . ਗੁਰਦੀਪ ਸਿੰਘ, ਜਿਨ੍ਹਾਂ ਨੇ ਪੀ.ਐਚ.ਡੀ. ਦੀ ਉਪਾਧੀ ਹਾਸਲ ਕੀਤੀ ਹੋਈ ਹੈ, ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਸੈਮੀਨਾਰਾਂ ਵਿਚ ਖੋਜ ਪੱਤਰ ਪੇਸ਼ ਕੀਤੇ ਹੋਏ ਹਨ ਤੇ ਪ੍ਰਕਾਸ਼ਿਤ ਹੋਏ ਹਨ ਤੇ ਉਨ੍ਹਾਂ ਨੇ ਆਪਣੀਆਂ ਮੌਲਿਕ ਰਚਨਾਵਾਂ ਵੀ ਅੰਗਰੇਜ਼ੀ ਵਿਸ਼ੇ ਵਿਚ ਲਿਖੀਆਂ ਹੋਈਆਂ ਹਨ। ਅਹੁਦਾ ਸੰਭਾਲਣ ’ਤੇ ਉਨ੍ਹਾਂ ਨੇ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸ: ਗੁਰਬੀਰ ਸਿੰਘ ਬਰਾੜ, ਸਕੱਤਰ ਸੇਵਾ ਮੁਕਤ ਕਰਨਲ ਸ: ਜਸਮੇਰ ਸਿੰਘ ਬਾਲਾ, ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ, ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਤੇ ਮੈਂਬਰ ਸਤਨਾਮ ਸਿੰਘ ਬੁੱਟਰ ਸਮੇਤ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੁਸਾਇਟੀ ਦੇ ਮੈਂਬਰ ਤੇ ਸਾਬਕਾ ਸਕੱਤਰ ਸਥਾਨਕ ਪ੍ਰਬੰਧਕ ਕਮੇਟੀ ਡਾ. ਬਲਚਰਨਜੀਤ ਸਿੰਘ ਭਾਟੀਆ, ਇੰਜੀਨੀਅਰ ਨਰਿੰਦਰਪਾਲ ਸਿੰਘ ਸੰਧੂ, ਓ.ਐਸ.ਡੀ.-ਕਮ ਪ੍ਰਿੰਸੀਪਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਇੰਜੀ. ਨਰਿੰਦਰਪਾਲ ਸਿੰਘ, ਪ੍ਰਤਾਪ ਸਿੰਘ ਚੇਅਰਮੈਨ ਸੇਂਟ ਐਮਰੋਸੀਆ ਸਕੂਲ ਊਧਨਵਾਲ, ਨਵਦੀਪ ਅਬਰੋਲ ਸਮੇਤ ਕਾਲਜ ਤੇ ਸਕੂਲ ਦਾ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਡਾ. ਨਰਿੰਦਰ ਸਿੰਘ ਕਪਾਨੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ
Ad Position 24