03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅੱਗ ਲੱਗਣ ਕਾਰਨ ਘਰ ਦਾ ਸਾਮਾਨ ਸੜਿਆ, ਕੀਮਤੀ ਮੱਝ ਝੁਲਸੀ

ਕਾਹਨੂੰਵਾਨ, 2 ਨਵੰਬਰ (ਨਿਸ਼ਾਨ ਸਿੰਘ ਚਾਹਲ)- ਕਸਬਾ ਕਾਹਨੂੰਵਾਨ ਦੇ ਮਸੀਹੀ ਮੁਹੱਲੇ ਵਿਚ ਰਹਿੰਦੇ ਖਲਕ ਰਾਮ ਨੇ ਦੱਸਿਆ ਕਿ ਅੱਜ ਸਵੇਰੇ ਅਚਾਨਕ ਘਰ ਵਿੱਚ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ। ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਯਤਨ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ ਗਿਆ ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

Ad Position 21
No active advertisement
ਅਜੀਤ ਡੈਸਕ 03-11-2026
ਕਾਹਨੂੰਵਾਨ, 2 ਨਵੰਬਰ (ਨਿਸ਼ਾਨ ਸਿੰਘ ਚਾਹਲ)- ਕਸਬਾ ਕਾਹਨੂੰਵਾਨ ਦੇ ਮਸੀਹੀ ਮੁਹੱਲੇ ਵਿਚ ਰਹਿੰਦੇ ਖਲਕ ਰਾਮ ਨੇ ਦੱਸਿਆ ਕਿ ਅੱਜ ਸਵੇਰੇ ਅਚਾਨਕ ਘਰ ਵਿੱਚ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ। ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਯਤਨ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ ਗਿਆ ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਲਾਂਕਿ ਇਸ ਦੌਰਾਨ ਰਸੋਈ ਵਿੱਚ ਪਿਆ ਸਾਮਾਨ ਤੇ ਹੋਰ ਘਰੇਲੂ ਵਸਤਾਂ ਸੜ ਕੇ ਨਸ਼ਟ ਹੋ ਗਈਆਂ ਤੇ ਵਿਹੜੇ ਵਿੱਚ ਬੰਨ੍ਹੀ ਮੱਝ ਵੀ ਝੁਲਸ ਗਈ। ਖਲਕ ਰਾਮ ਨੇ ਦੱਸਿਆ ਕਿ ਉਹ ਬੜੀ ਮੁਸ਼ਕਲ ਨਾਲ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਸ ਦੇ ਪਰਿਵਾਰ ਨੂੰ ਬਣਦੀ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰੂਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੰਗਰੂਰ ਰੈਲੀ ਸੰਬੰਧੀ ਵਿਧਾਇਕ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਤੇ ਕਾਂਗਰਸੀ ਵਰਕਰਾਂ ਨਾਲ ਕੀਤੀ ਬੈਠਕ
Ad Position 24