03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦਾਸਪੁਰ ਵਿਖੇ ਕਿਸਾਨਾਂ ਵਲੋਂ ਜ਼ਿਲ੍ਹਾ ਪੱਧਰੀ ਰੈਲੀ ਤੇ ਧਰਨਾ

ਗੁਰਦਾਸਪੁਰ, 2 ਨਵੰਬਰ (ਗੁਰਪ੍ਰਤਾਪ ਸਿੰਘ)- ਅੱਜ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਤੋਂ ਬਾਅਦ ਕਿਸਾਨਾਂ ਨੇ ਏ.

Ad Position 21
No active advertisement
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦੇ ਆਗੂ ਰੈਲੀ ਦੌਰਾਨ। ਤਸਵੀਰ: ਵਿਸ਼ਾਲ ਮੁੰਨਾ 03-11-2026
ਗੁਰਦਾਸਪੁਰ, 2 ਨਵੰਬਰ (ਗੁਰਪ੍ਰਤਾਪ ਸਿੰਘ)- ਅੱਜ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਤੋਂ ਬਾਅਦ ਕਿਸਾਨਾਂ ਨੇ ਏ.ਆਰ. ਸਹਿਕਾਰੀ ਸਭਾਵਾਂ ਦੇ ਦਫ਼ਤਰ ਸਾਹਮਣੇ ਸੰਕੇਤਕ ਧਰਨਾ ਦਿੱਤਾ ਅਤੇ ਸਹਿਕਾਰਤਾ ਮੰਤਰੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਏ.ਆਰ. ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਰੈਲੀ ਤੇ ਧਰਨੇ ਦੀ ਪ੍ਰਧਾਨਗੀ ਗੁਲਜ਼ਾਰ ਸਿੰਘ ਬਸੰਤਕੋਟ, ਹਰਜੀਤ ਸਿੰਘ ਕਾਹਲੋਂ, ਮੱਖਣ ਸਿੰਘ ਕੁਹਾੜ, ਰਾਜ ਗੁਰਵਿੰਦਰ ਸਿੰਘ ਲਾਡੀ, ਤਰਲੋਕ ਸਿੰਘ ਬਹਿਰਾਮਪੁਰ, ਅਸ਼ਵਨੀ ਕੁਮਾਰ ਲਖਣ ਕਲਾਂ, ਮੰਗਤ ਸਿੰਘ ਜੀਵਨਚੱਕ ਤੇ ਸੁਰਿੰਦਰ ਸਿੰਘ ਕੋਠੇ ਆਦਿ ਆਗੂਆਂ ਨੇ ਸਾਂਝੇ ਤੌਰ ‘ਤੇ ਕੀਤੀ। ਇਸ ਮੌਕੇ ਕਿਸਾਨ ਆਗੂ ਰਘਬੀਰ ਸਿੰਘ ਚਾਹਲ, ਹਰਵਿੰਦਰ ਸਿੰਘ ਮੱਲੀ, ਬਲਬੀਰ ਸਿੰਘ ਕੱਤੋਵਾਲ, ਜਗਜੀਤ ਸਿੰਘ ਆਲੂਣਾ, ਬਚਨ ਸਿੰਘ ਭੰਬੋਈ, ਚੰਨਣ ਸਿੰਘ ਦੁਰਾਂਗਲਾ, ਐਡਵੋਕੇਟ ਹਰਵਿੰਦਰ ਸਿੰਘ ਭਾਗੋਕਾਵਾਂ ਤੇ ਅਜੀਤ ਸਿੰਘ ਹੁੰਦਲ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿਖੇ ਲਗਾਏ ਲਗਾਤਾਰ ਧਰਨੇ ਦੌਰਾਨ ਮੁੱਖ ਮੰਤਰੀ (ਜੋ ਕਿ ਸਹਿਕਾਰਤਾ ਮੰਤਰੀ ਵੀ ਹਨ) ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਕਿਸਾਨ ਕ੍ਰੈਡਿਟ ਕਾਰਡ ਨੀਤੀ 2026 ਨੂੰ ਕਿਸਾਨ ਵਿਰੋਧੀ ਹੋਣ ਕਰਕੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਰੱਦ ਕਰ ਦਿੱਤਾ ਜਾਵੇਗਾ ਪਰ ਸਰਕਾਰ ਨੇ ਆਪਣੇ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ। ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸਹਿਕਾਰੀ ਸਭਾਵਾਂ ਪੰਜਾਬ ਦੇ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹਨ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਪ੍ਰਦਰਸ਼ਨ ਦੌਰਾਨ ਵੀਰ ਸਿੰਘ ਕਲਾਨੌਰ, ਬਲਬੀਰ ਸਿੰਘ ਪੀਰਾਂਬਾਗ, ਮਲਕੀਤ ਸਿੰਘ ਬੁੱਢਾਕੋਟ, ਮਨਜੀਤ ਸਿੰਘ ਨੜਾਵਾਲੀ, ਕੁਲਜੀਤ ਸਿੰਘ ਸਿੱਧਵਾਂ ਜਮੀਤਾ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਸ਼ਕਤੀ ਕਲੱਬ ਨੇ 14ਵਾਂ ਸਾਲਾਨਾ ਜਗਰਾਤਾ ਸ਼ਰਧਾ ਨਾਲ ਕਰਵਾਇਆ ਅਗਲੀ ਖ਼ਬਰ ਵੇਦ ਕੌਰ ਆਰੀਆ ਗਲਰਜ਼ ਸਕੂਲ ਵਿਖੇ ਲਗਾਇਆ ਸੈਮੀਨਾਰ
Ad Position 24