02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ’ਚ ਭਾਜਪਾ ਦਾ ਜਨ-ਆਧਾਰ ਵੱਧ ਰਿਹਾ, ਕਈ ਆਗੂ ਪਾਰਟੀ ’ਚ ਸ਼ਾਮਿਲ ਹੋਏ - ਦੀਪਾਂਸ਼ੂ ਘਈ

ਪਠਾਨਕੋਟ, 2 ਨਵੰਬਰ (ਸੰਧੂ)- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪਬਲੀਸਿਟੀ ਮੁਖੀ ਦੀਪਾਂਸ਼ੂ ਘਈ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਲੋਕਪ੍ਰਿਯਤਾ ਲਗਾਤਾਰ ਵੱਧ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਛੱਡ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਸਮੇਤ ਕਈ ਆਗੂਆਂ ਨੇ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜਿਆ ਹੈ ।

Ad Position 21
No active advertisement
ਦੀਪਾਂਸ਼ੂ ਘਈ 03-11-2026
ਪਠਾਨਕੋਟ, 2 ਨਵੰਬਰ (ਸੰਧੂ)- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪਬਲੀਸਿਟੀ ਮੁਖੀ ਦੀਪਾਂਸ਼ੂ ਘਈ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਲੋਕਪ੍ਰਿਯਤਾ ਲਗਾਤਾਰ ਵੱਧ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਛੱਡ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਸਮੇਤ ਕਈ ਆਗੂਆਂ ਨੇ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜਿਆ ਹੈ । ਘਈ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਵਿਚ ਵਾਧੇ ਕਾਰਨ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਧਿਆਨ ਦੇ ਰਹੇ ਹਨ ਤੇ ਇਸੇ ਤਹਿਤ ਉਨ੍ਹਾਂ ਦੇ ਪੰਜਾਬ ਦੌਰੇ ਵੀ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਖ਼ਤਮ ਕਰਕੇ ਸ਼ਾਂਤੀ ਤੇ ਭਾਈਚਾਰਾ ਕਾਇਮ ਕਰਨਾ ਭਾਜਪਾ ਦਾ ਮੁੱਖ ਉਦੇਸ਼ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਵੀਂ ਵਾਰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਬਣਨ ’ਤੇ ਜਸਪ੍ਰੀਤ ਸਿੰਘ ਰਾਣਾ ਦਾ ਮਾਸਟਰ ਹਰਭਜਨ ਲਾਲ ਵਲੋਂ ਵਿਸ਼ੇਸ਼... ਅਗਲੀ ਖ਼ਬਰ ਗੋਪਾਸ਼ਟਮੀ ਮੌਕੇ ਕਾਰਡ ਜਾਰੀ ਸਮਾਗਮ ਕਰਵਾਇਆ
Ad Position 24