02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਵੀਂ ਵਾਰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਬਣਨ ’ਤੇ ਜਸਪ੍ਰੀਤ ਸਿੰਘ ਰਾਣਾ ਦਾ ਮਾਸਟਰ ਹਰਭਜਨ ਲਾਲ ਵਲੋਂ ਵਿਸ਼ੇਸ਼ ਸਨਮਾਨ

ਪਠਾਨਕੋਟ, 2 ਨਵੰਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦੇ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਭਜਨ ਲਾਲ ਵਲੋਂ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰ ਪਾਲ ਸਿੰਘ ਮੰਗਾ ਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦਿਵਯਮ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 03-11-2026
ਪਠਾਨਕੋਟ, 2 ਨਵੰਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਜ਼ਿਲ੍ਹਾ ਪਠਾਨਕੋਟ ਦੇ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਭਜਨ ਲਾਲ ਵਲੋਂ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰ ਪਾਲ ਸਿੰਘ ਮੰਗਾ ਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦਿਵਯਮ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮਾਸਟਰ ਹਰਭਜਨ ਲਾਲ ਨੇ ਕਿਹਾ ਕਿ ਜਸਪ੍ਰੀਤ ਸਿੰਘ ਰਾਣਾ ਇਕ ਮਿਹਨਤੀ, ਜੁਝਾਰੂ ਤੇ ਸਮਰਪਿਤ ਆਗੂ ਹਨ, ਜਿਨ੍ਹਾਂ ਨੇ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਦਲੇਰੀ ਤੇ ਤਨਦੇਹੀ ਨਾਲ ਨਿਭਾਇਆ ਹੈ । ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੌਜਵਾਨਾਂ ਨੂੰ ਪਾਰਟੀ ਵਿਚ ਅਹਿਮ ਸਥਾਨ ਦੇ ਕੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਹਨ। ਜਸਪ੍ਰੀਤ ਸਿੰਘ ਰਾਣਾ ਨੇ ਪੰਜਵੀਂ ਵਾਰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਰਬਜੀਤ ਸਿੰਘ ਝਿੰਜਰ ਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ । ਇਸ ਮੌਕੇ ਐਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਕਾਹਲੋਂ, ਪੰਜਾਬ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਦਵਿੰਦਰ ਪਾਲ ਸਿੰਘ ਮੰਗਾ, ਸਿਕੰਦਰ ਸਿੰਘ ਰਾਣੀਪੁਰ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ ਜਗਤਪੁਰ, ਚਰਨਜੀਤ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ ਸੁਜਾਨਪੁਰ, ਬਲਜੀਤ ਸਿੰਘ ਸੁਜਾਨਪੁਰ ਸਮੇਤ ਹੋਰ ਅਕਾਲੀ ਆਗੂ ਤੇ ਪਤਵੰਤੇ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਮੈਰਿਜ ਪੈਲੇਸ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਲੱਗੀ ਅੱਗ ਅਗਲੀ ਖ਼ਬਰ ਪੰਜਾਬ ’ਚ ਭਾਜਪਾ ਦਾ ਜਨ-ਆਧਾਰ ਵੱਧ ਰਿਹਾ, ਕਈ ਆਗੂ ਪਾਰਟੀ ’ਚ ਸ਼ਾਮਿਲ ਹੋਏ - ਦੀਪਾਂਸ਼ੂ ਘਈ
Ad Position 24