ਸਕੂਟਰੀ ਤੇ ਕਾਰ ਦੀ ਟੱਕਰ ’ਚ 1 ਨੌਜਵਾਨ ਦੀ ਮੌਤ
ਡੇਰਾ ਬਾਬਾ ਨਾਨਕ, 3 ਨਵੰਬਰ (ਹੀਰਾ ਸਿੰਘ ਮਾਂਗਟ)-ਅੱਜ ਦੇਰ ਸ਼ਾਮ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਨਜ਼ਦੀਕ ਕਾਰ ਅਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅੰਗਰੇਜ਼ ਮਸੀਹ (33) ਪੁੱਤਰ ਰਾਜ ਮਸੀਹ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ ਹੈ।
ਡੇਰਾ ਬਾਬਾ ਨਾਨਕ, 3 ਨਵੰਬਰ (ਹੀਰਾ ਸਿੰਘ ਮਾਂਗਟ)-ਅੱਜ ਦੇਰ ਸ਼ਾਮ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਨਜ਼ਦੀਕ ਕਾਰ ਅਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅੰਗਰੇਜ਼ ਮਸੀਹ (33) ਪੁੱਤਰ ਰਾਜ ਮਸੀਹ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ ਹੈ। ਮੇਜਰ ਮਸੀਹ ਵਾਸੀ ਧਰਮਕੋਟ ਪੱਤਨ ਨੇ ਦੱਸਿਆ ਕਿ ਮੇਰਾ ਭਰਾ ਅੰਗਰੇਜ਼ ਮਸੀਹ ਅੱਜ ਆਪਣੇ ਸਹੁਰਿਆਂ ਤੋਂ ਡੇਰਾ ਬਾਬਾ ਨਾਨਕ ਨੂੰ ਵਾਪਸ ਆਪਣੇ ਸਕੂਟਰੀ ਨੰਬਰ ਪੀਬੀ06 ਬੀਐਨ 9274 ’ਤੇ ਆ ਰਿਹਾ ਸੀ ਤੇ ਜਦ ਉਹ ਪਿੰਡ ਹਰੂਵਾਲ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਉਸ ਦੀ ਸਕੂਟਰੀ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਨਾਲ ਮੇਰੇ ਭਰਾ ਅੰਗਰੇਜ਼ ਮਸੀਹ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ 3 ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ। ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਧਰ ਮੌਕੇ ’ਤੇ ਪੁੱਜੇ ਪੁਲਿਸ ਥਾਣਾ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਪੁਲਿਸ ਦੇ ਏ.ਐਸ.ਆਈ. ਬੇਅੰਤ ਸਿੰਘ ਨੇ ਦੱਸਿਆ ਕਿ ਲਾਸ਼ ਅਤੇ ਗੱਡੀ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।