ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਲੋਂ ਈ-ਵੇਸਟ ਜਾਗਰੂਕਤਾ ਰੈਲੀ ਕੱਢੀ
ਧਾਰੀਵਾਲ, 3 ਨਵੰਬਰ (ਲਖਬੀਰ ਸਿੰਘ ਖੁੰਡਾ)-ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵੱਲੋਂ ਲੋਕਾਂ ਨੂੰ ਈ-ਵੇਸਟ (ਇਲੈਕਟਰਾਨਿਕ ਕੂੜੇ) ਦੀ ਸਹੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ।
ਧਾਰੀਵਾਲ, 3 ਨਵੰਬਰ (ਲਖਬੀਰ ਸਿੰਘ ਖੁੰਡਾ)-ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵੱਲੋਂ ਲੋਕਾਂ ਨੂੰ ਈ-ਵੇਸਟ (ਇਲੈਕਟਰਾਨਿਕ ਕੂੜੇ) ਦੀ ਸਹੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜ ਕੇ ਲੋਕਾਂ ਨੂੰ ਈ-ਵੇਸਟ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸਮਝਾਇਆ ਕਿ ਪੁਰਾਣੇ ਮੋਬਾਈਲ ਫ਼ੋਨ, ਕੰਪਿਊਟਰ, ਬੈਟਰੀਆਂ ਅਤੇ ਹੋਰ ਇਲੈਕਟਰਾਨਿਕ ਉਪਕਰਨਾਂ ਨੂੰ ਆਮ ਕੂੜੇ ਵਿਚ ਸੁੱਟਣ ਦੀ ਬਜਾਏ ਉਨ੍ਹਾਂ ਦਾ ਸਹੀ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਵੀ ਕੀਤੀ ਜਾ ਸਕਦੀ ਹੈ। ਪ੍ਰਿੰਸੀਪਲ ਸ੍ਰੀਮਤੀ ਆਰਤੀ ਠਾਕੁਰ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਈ-ਵੇਸਟ ਦੀ ਸਹੀ ਸੰਭਾਲ ਬਹੁਤ ਜ਼ਰੂਰੀ ਹੈ। ਇਸ ਮੁਹਿੰਮ ਵਿਚ ਖਜਾਨਚੀ ਅਮੀਸ਼ਾ ਸਿੰਘ, ਕਾਲਜ ਅਧਿਆਪਕਾ ਸਰਬਜੀਤ ਕੌਰ, ਪੀ.ਟੀ. ਅਧਿਆਪਕਾ ਸਤਵੰਤ ਕੌਰ, ਬਾਇਓਲੋਜੀ ਅਧਿਆਪਕਾ ਹਰਪ੍ਰੀਤ ਕੌਰ, ਕੋਆਰਡੀਨੇਟਰ ਚਰਨਜੀਤ ਕੌਰ, ਦਿਲਪ੍ਰੀਤ ਕੌਰ, ਨਵਿਤਾ ਕੁਮਾਰੀ, ਰਜਨੀਤ ਕੌਰ, ਨੈਨਸੀ, ਹਰਜਿੰਦਰ, ਰਣਜੀਤ ਅਤੇ ਸਕੂਲ ਦੇ ਹੋਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।