04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਫਾਈ ਸੇਵਕਾਂ ਨੇ ਦੀਵਾਲੀ ਤੱਕ ਮੰਗਾਂ ਪੂਰੀਆਂ ਨਾ ਕਰਨ ’ਤੇ ਤਿੱਖਾ ਰੋਸ ਪ੍ਰਦਰਸ਼ਨ ਦਾ ਲਿਆ ਫੈਸਲਾ

ਪਠਾਨਕੋਟ, 3 ਨਵੰਬਰ (ਵਿਨੋਦ)- ਅਖਿਲ ਭਾਰਤੀ ਸਫ਼ਾਈ ਮਜ਼ਦੂਰ ਯੂਨੀਅਨ ਸੀਵਰਮੈਨ ਅਤੇ ਡਰਾਈਵਰ ਯੂਨੀਅਨ ਵਲੋਂ ਨਗਰ ਨਿਗਮ ਪਠਾਨਕੋਟ ਵਿਖੇ ਪ੍ਰਧਾਨ ਰਮੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 04-11-2026
ਪਠਾਨਕੋਟ, 3 ਨਵੰਬਰ (ਵਿਨੋਦ)- ਅਖਿਲ ਭਾਰਤੀ ਸਫ਼ਾਈ ਮਜ਼ਦੂਰ ਯੂਨੀਅਨ ਸੀਵਰਮੈਨ ਅਤੇ ਡਰਾਈਵਰ ਯੂਨੀਅਨ ਵਲੋਂ ਨਗਰ ਨਿਗਮ ਪਠਾਨਕੋਟ ਵਿਖੇ ਪ੍ਰਧਾਨ ਰਮੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਦੀਵਾਲੀ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਜ਼ਾਨਾ ਦੇ ਪ੍ਰਦਰਸ਼ਨਾਂ ਨੂੰ ਮੁਲਤਵੀ ਰੱਖਿਆ ਜਾਵੇਗਾ । ਜੇਕਰ ਦੀਵਾਲੀ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਢੁੱਕਵੀਂ ਕਾਰਵਾਈ ਨਹੀਂ ਹੁੰਦੀ ਤਾਂ ਤਿਉਹਾਰ ਤੋਂ ਬਾਅਦ ਯੂਨੀਅਨ ਦੁਬਾਰਾ ਧਰਨਾ-ਪ੍ਰਦਰਸ਼ਨ ਸ਼ੁਰੂ ਕਰਨ ਲਈ ਮਜ਼ਬੂਰ ਹੋਵੇਗੀ । ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪ੍ਰਧਾਨ ਰਮੇਸ਼ ਕੁਮਾਰ ਨੇ ਦੱਸਿਆ ਕਿ ਯੂਨੀਅਨ ਵਲੋਂ ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਨੂੰ ਪਹਿਲਾਂ ਹੀ ਮੰਗਾਂ ਨੂੰ ਲੈ ਕੇ ਅਲਟੀਮੇਟਮ ਦਿੱਤਾ ਜਾ ਚੁੱਕਾ ਹੈ । ਉਨ੍ਹਾਂ ਦੀ ਮੁੱਖ ਮੰਗ ਹੈ ਕਿ ਡਿਊਟੀ ਦੌਰਾਨ ਕਿਸੇ ਕਰਮਚਾਰੀ ਦੀ ਮੌਤ ਹੋਣ ’ਤੇ ਉਸ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਆਰਥਿਕ ਸਹਾਰਾ ਮਿਲ ਸਕੇ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 300 ਮਜ਼ਦੂਰਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ । ਯੂਨੀਅਨ ਦੀ ਮੰਗ ਹੈ ਕਿ ਮਨਜ਼ੂਰ ਕੀਤੇ ਗਏ 300 ਅਹੁਦਿਆਂ ’ਤੇ ਜਲਦ ਭਰਤੀ ਕੀਤੀ ਜਾਵੇ ਅਤੇ ਕਰਮਚਾਰੀਆਂ ਦੀਆਂ ਹੋਰ ਮੰਗਾਂ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਪੂਰਾ ਕੀਤਾ ਜਾਵੇ । ਰਮੇਸ਼ ਕੁਮਾਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੀਵਾਲੀ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਕਾਰਵਾਈ ਨਹੀਂ ਹੋਈ ਤਾਂ ਯੂਨੀਅਨ ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪੱਕਾ ਧਰਨਾ ਲਾਵੇਗੀ । ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਡਾ. ਮੇਹਰ ਚੰਦ ਮਹਾਜਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਛੋਟੀ ਉਮਰ ਵਿਚ ਸੁਨੀਲ ਨੇ ਪੀਤਾ ਸੀ ਸ਼ਹਾਦਤ ਦਾ ਜਾਮ ਸ਼ਰਧਾਂਜਲੀ ਸਮਾਗਮ ਅੱਜ
Ad Position 24