03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਸਦਕਾ 50 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ- ਅਸ਼ਵਨੀ ਸ਼ਰਮਾ

ਪਠਾਨਕੋਟ, 3 ਨਵੰਬਰ (ਸੰਧੂ)- ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਸ਼ਵ ਬੈਂਕ ਦੀ ਤਾਜ਼ਾ ਰਿਪੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਗਰੀਬੀ ਖ਼ਤਮ ਕਰਨ ਲਈ ਕੀਤੇ ਯਤਨਾਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸਾਲ 2011 ਤੋਂ 2023 ਦਰਮਿਆਨ ਦੇਸ਼ ਦੇ ਕਰੀਬ 49.

Ad Position 21
No active advertisement
ਅਸ਼ਵਨੀ ਸ਼ਰਮਾ । 04-11-2026
ਪਠਾਨਕੋਟ, 3 ਨਵੰਬਰ (ਸੰਧੂ)- ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਸ਼ਵ ਬੈਂਕ ਦੀ ਤਾਜ਼ਾ ਰਿਪੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਗਰੀਬੀ ਖ਼ਤਮ ਕਰਨ ਲਈ ਕੀਤੇ ਯਤਨਾਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸਾਲ 2011 ਤੋਂ 2023 ਦਰਮਿਆਨ ਦੇਸ਼ ਦੇ ਕਰੀਬ 49.6 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ ਹਨ ਅਤੇ ਗਰੀਬੀ ਦੀ ਦਰ 57.7 ਫ਼ੀਸਦੀ ਤੋਂ ਘਟ ਕੇ 16.1 ਫ਼ੀਸਦੀ ਰਹਿ ਗਈ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਮੁਫ਼ਤ ਅਨਾਜ, ਵਿੱਤੀ ਸਹਾਇਤਾ, ਪੱਕੇ ਮਕਾਨ, ਬਿਜਲੀ, ਸਫ਼ਾਈ ਅਤੇ ਸਿਹਤ ਸਹੂਲਤਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸੇ ਸਮੇਂ ਦੌਰਾਨ ਅਤਿ ਗਰੀਬੀ ਦੀ ਦਰ ਵੀ 27.1 ਫ਼ੀਸਦੀ ਤੋਂ ਘਟ ਕੇ 2.6 ਫ਼ੀਸਦੀ ਰਹਿ ਜਾਣਾ ਸਰਕਾਰ ਦੀਆਂ ਨੀਤੀਆਂ ਦੀ ਸਫ਼ਲਤਾ ਦਰਸਾਉਂਦਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦਹਾਕਿਆਂ ਤੱਕ ‘ਗਰੀਬੀ ਹਟਾਓ’ ਦਾ ਨਾਅਰਾ ਦਿੱਤਾ, ਪਰ ਗਰੀਬਾਂ ਦੀ ਜ਼ਿੰਦਗੀ ਵਿਚ ਕੋਈ ਵੱਡੀ ਤਬਦੀਲੀ ਨਹੀਂ ਲਿਆ ਸਕੀ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਦੀ ਰਿਪੋਰਟ ਵਿਰੋਧੀ ਧਿਰ ਦੇ ਉਨ੍ਹਾਂ ਦੋਸ਼ਾਂ ਦਾ ਕਰਾਰਾ ਜਵਾਬ ਹੈ ਜੋ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਨਜ਼ਰ ਅੰਦਾਜ਼ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਆਸ਼ਰਮ ਵਿਖੇ ਕੀਰਤਨ ਦਰਬਾਰ ਸਜਾਇਆ ਅਗਲੀ ਖ਼ਬਰ ਸ੍ਰੀਜਲ ਗੁਪਤਾ ਵਲੋਂ ‘ਮਿਸ਼ਨ ਰੌਸ਼ਨੀ ਨਜ਼ਰ’ ਮੁਹਿੰਮ ਦਾ ਆਗਾਜ਼, ਪਹਿਲੇ ਦਿਨ 6 ਲੋੜਵੰਦਾਂ ਦੀ ਹੋਵੇਗੀ ਅੱਖਾਂ ਦੀ ਸਰਜਰੀ
Ad Position 24