03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਨਵਾਲ ਸਕੂਲ ਵਿਖੇ ਐਨ. ਐਸ. ਐਸ. ਕੈਂਪ ਲਗਾਇਆ

ਸ਼ਾਹਪੁਰ ਕੰਢੀ, 3 ਨਵੰਬਰ (ਰਣਜੀਤ ਸਿੰਘ)-ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ ਪ੍ਰਿੰਸੀਪਲ ਪੂਨਮ ਬਾਲਾ ਦੀ ਅਗਵਾਈ ਹੇਠ 8 ਰੋਜ਼ਾ ਐਨ. ਐਸ.

Ad Position 21
No active advertisement
ਅਜੀਤ ਡੈਸਕ 04-11-2026
ਸ਼ਾਹਪੁਰ ਕੰਢੀ, 3 ਨਵੰਬਰ (ਰਣਜੀਤ ਸਿੰਘ)-ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ ਪ੍ਰਿੰਸੀਪਲ ਪੂਨਮ ਬਾਲਾ ਦੀ ਅਗਵਾਈ ਹੇਠ 8 ਰੋਜ਼ਾ ਐਨ. ਐਸ. ਐਸ. ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ । ਵਿਦਿਆਰਥੀਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਯੁਵਾ ਵਿਕਾਸ ਮੰਚ ਵਲੋਂ ਪ੍ਰਧਾਨ ਦਿਨੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਚੇਤਨਾ ਰੈਲੀ ਕੱਢੀ ਗਈ । ਯੁਵਾ ਵਿਕਾਸ ਮੰਚ ਦੇ ਪ੍ਰਧਾਨ ਦਿਨੇਸ਼ ਕੁਮਾਰ ਸ਼ਰਮਾ ਤੇ ਸੁਮੇਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ, ਨੌਜਵਾਨ ਪੀੜ੍ਹੀ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਸਮਾਜ ਦੀ ਸਾਂਝੀ ਕੋਸ਼ਿਸ਼ ਨਾਲ ਹੀ ਨਸ਼ਾ ਮੁਕਤ ਸਮਾਜ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ । ਇਸ ਮੌਕੇ ਸਰਬਜੀਤ ਸਿੰਘ, ਮੁਨੀਸ਼ ਮਹਾਜਨ, ਮੁਕੇਸ਼ ਕੁਮਾਰ, ਨੀਤੂ ਬਾਲਾ, ਯੁਵਾ ਵਿਕਾਸ ਮੰਚ ਦੇ ਮਾਸਟਰ ਸੁਮੇਸ਼ ਸ਼ਰਮਾ, ਵਿਸ਼ਾਲ ਸ਼ਰਮਾ ਤੇ ਰਿਸ਼ਵ ਕਪੂਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ 9 ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਆਸ਼ਰਮ ਵਿਖੇ ਕੀਰਤਨ ਦਰਬਾਰ ਸਜਾਇਆ
Ad Position 24