05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਿੱਲੀ ਤੋਂ ਨੋਟਿਸ ਆਉਣ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਜ਼ਿਲ੍ਹਾ ਅਧਿਕਾਰੀ ਆਪ ਰੱਖਣ ਲੱਗੇ ਨਜ਼ਰ

ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੁਲਿਸ ਤੇ ਪ੍ਰਸ਼ਾਸਨ ਦੀ ਸਖਤੀ ਦੇ ਬਾਅਦ ਗੁਰਦਾਸਪੁਰ ਜ਼ਿਲ੍ਹੇ ਵਿਚ ਬੇਸ਼ੱਕ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਮੀ ਦਰਜ ਕੀਤੀ ਗਈ ਹੈ ਪਰ ਪਰਾਲੀ ਸਾੜਨ ਦੇ ਮਾਮਲੇ ਪੂਰੀ ਤਰ੍ਹਾਂ ਨਾਲ ਰੁਕੇ ਨਹੀਂ ਜਿਸ ਨੂੰ ਲੈ ਕੇ ਕਮਿਸ਼ਨ ਫੋਰ ਏਅਰ ਕੁਆਲਿਟੀ ਮੈਨੇਜਮੈਂਟ ਦਿੱਲੀ ਵਲੋਂ ਪੰਜਾਬ ਦੇ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ. ਐਸ.

Ad Position 21
No active advertisement
ਅਜੀਤ ਡੈਸਕ 05-11-2026
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੁਲਿਸ ਤੇ ਪ੍ਰਸ਼ਾਸਨ ਦੀ ਸਖਤੀ ਦੇ ਬਾਅਦ ਗੁਰਦਾਸਪੁਰ ਜ਼ਿਲ੍ਹੇ ਵਿਚ ਬੇਸ਼ੱਕ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਮੀ ਦਰਜ ਕੀਤੀ ਗਈ ਹੈ ਪਰ ਪਰਾਲੀ ਸਾੜਨ ਦੇ ਮਾਮਲੇ ਪੂਰੀ ਤਰ੍ਹਾਂ ਨਾਲ ਰੁਕੇ ਨਹੀਂ ਜਿਸ ਨੂੰ ਲੈ ਕੇ ਕਮਿਸ਼ਨ ਫੋਰ ਏਅਰ ਕੁਆਲਿਟੀ ਮੈਨੇਜਮੈਂਟ ਦਿੱਲੀ ਵਲੋਂ ਪੰਜਾਬ ਦੇ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਨੂੰ ਕਾਰਨ ਦੱਸੋ ਨੋਟਿਸ ਭੇਜੇ ਗਏ ਹਨ ਕਿ ਕਿਉਂ ਉਨ੍ਹਾਂ ਦੇ ਇਲਾਕਿਆਂ ਵਿਚ ਪਰਾਲੀ ਸਾੜਨ ਦੇ ਮਾਮਲੇ ਰੁਕ ਨਹੀਂ ਰਹੇ ? ਇਨ੍ਹਾਂ ਜ਼ਿਲ੍ਹਿਆਂ ਵਿਚ ਕਪੂਰਥਲਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵੀ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਪਰਾਲੀ ਸਾੜਨ ਦੇ ਨੋਟ ਕੀਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁੱਲ 100 ਮਾਮਲਿਆਂ ਵਿਚੋਂ 30 ਮਾਮਲੇ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ ਜਦਕਿ 70 ਮਾਮਲੇ ਪੁਲਿਸ ਜ਼ਿਲ੍ਹਾ ਬਟਾਲਾ ਨਾਲ ਸਬੰਧਿਤ ਹਨ ਤੇ ਕਮਿਸ਼ਨ ਫੋਰ ਏਅਰ ਕੁਆਲਿਟੀ ਮੈਨੇਜਮੈਂਟ ਨੂੰ ਲੱਗਦਾ ਹੈ ਕਿ ਇਨ੍ਹਾਂ ਮਾਮਲਿਆਂ ਕਰ ਕੇ ਦਿੱਲੀ ਹਵਾ ਦੀ ਗੁਣਵੱਤਾ ਲਗਾਤਾਰ ਖਰਾਬ ਹੋ ਰਹੀ ਹੈ। ਉਧਰ ਦਿੱਲੀ ਵਲੋਂ ਕਾਰਨ ਦੱਸੋ ਨੋਟਿਸ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਹੋਰ ਸਰਗਰਮ ਹੋ ਗਈ ਹੈ ਤੇ ਜ਼ਿਲ੍ਹਾ ਅਧਿਕਾਰੀ ਆਪ ਫੀਲਡ ਵਿਚ ਨਿਕਲ ਕੇ ਖੇਤਾਂ ਵਿਚ ਪਰਾਲੀ ਨੂੰ ਲੱਗੀ ਅੱਗ ਲਗਾਉਣ ਦੇ ਮਾਮਲਿਆਂ ’ਤੇ ਨਿਗਰਾਨੀ ਰੱਖ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਮੁੜ ਟਿਕਟ ਮਿਲਣ ਤੋਂ ਬਾਅਦ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਨਸ਼ਾ ਕਰਦਾ ਵਿਅਕਤੀ ਕਾਬੂ
Ad Position 24