05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੰਨਾ ਕਾਸ਼ਤਕਾਰਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਮਿੱਲ ਮੈਨੇਜਮੈਂਟ- ਜਨਰਲ ਮੈਨੇਜਰ ਵਿਮਲ ਕੁਮਾਰ

ਦੀਨਾਨਗਰ, 4 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਸਰਕਾਰ ਦੀ ਅਗਵਾਈ ਹੇਠ ਕਿਸਾਨਾਂ ਦੇ ਹਿੱਤਾਂ ਅਤੇ ਉਨ੍ਹਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ‘ਦੀ ਗੁਰਦਾਸਪੁਰ ਕੋਆਪਰੇਟਿਵ ਸ਼ੂਗਰ ਮਿੱਲ’ ਵਲੋਂ ਇਸ ਵਾਰ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਗੰਨਾ ਉਤਪਾਦਕ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਕਈ ਨਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਉਣ ਵਾਲੇ ਪਿੜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 05-11-2026
ਦੀਨਾਨਗਰ, 4 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਸਰਕਾਰ ਦੀ ਅਗਵਾਈ ਹੇਠ ਕਿਸਾਨਾਂ ਦੇ ਹਿੱਤਾਂ ਅਤੇ ਉਨ੍ਹਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ‘ਦੀ ਗੁਰਦਾਸਪੁਰ ਕੋਆਪਰੇਟਿਵ ਸ਼ੂਗਰ ਮਿੱਲ’ ਵਲੋਂ ਇਸ ਵਾਰ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਗੰਨਾ ਉਤਪਾਦਕ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਕਈ ਨਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਉਣ ਵਾਲੇ ਪਿੜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮਿੱਲ ਦੇ ਜਨਰਲ ਮੈਨੇਜਰ ਵਿਮਲ ਕੁਮਾਰ ਨੇ ਦੱਸਿਆ ਕਿ ਮਿੱਲ ਮੈਨੇਜਮੈਂਟ ਕਿਸਾਨਾਂ ਦੀ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਕਸਰ ਕਿਸਾਨਾਂ ਨੂੰ ਗੰਨੇ ਦੀ ਕਟਾਈ ਤੇ ਲੇਬਰ ਦੀ ਘਾਟ ਕਾਰਨ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਇਸ ਸਮੱਸਿਆ ਦੇ ਪੱਕੇ ਹੱਲ ਤੇ ਗੰਨੇ ਦੀ ਕਟਾਈ ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ ਤੇ ਆਧੁਨਿਕ ਬਣਾਉ ਣ ਲਈ ਮਿੱਲ ਵਲੋਂ ਇਨਫੀਲਡਰ ਤੇ ਹਾਰਵੈਸਟਰ ਮਸ਼ੀਨਾਂ ਦਾ ਵਿਸ਼ੇਸ਼ ਬੰਦੋਬਸਤ ਕੀਤਾ ਗਿਆ ਹੈ। ਜਨਰਲ ਮੈਨੇਜਰ ਨੇ ਦੱਸਿਆ ਕਿ ਮਿੱਲ ਦੇ ਅੰਦਰੂਨੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਨਸ਼ਾ ਕਰਦਾ ਵਿਅਕਤੀ ਕਾਬੂ
Ad Position 24