ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸ਼ਾਟਪੁੱਟ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਲ
ਬਟਾਲਾ, 4 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ, ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀ ਰਾਜਦੀਪ ਸਿੰਘ ਅੰਡਰ-11 ਨੇ ਸ਼ਾਟਪੁੱਟ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਗਏ, ਜਿਸ ਵਿਚ ਬਲਾਕ-1 ਦੇ ਸਕੂਲਾਂ ਨੇ ਹਿੱਸਾ ਲਿਆ।
ਅਜੀਤ ਡੈਸਕ
05-11-2026