ਸੰਗਰੂਰ ਇਨਸਾਫ਼ ਰੈਲੀ ’ਚ ਪ੍ਰਿੰਸੀਪਲ ਸੁਲੱਖਣ ਸਿੰਘ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਕੀਤੀ ਸ਼ਮੂਲੀਅਤ
ਘੁਮਾਣ, 4 ਨਵੰਬਰ (ਬੰਮਰਾਹ): ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪ੍ਰਿੰਸੀਪਲ ਸਲੱਖਣ ਸਿੰਘ, ਉਪ ਚੇਅਰਮੈਨ ਐਸ.
ਘੁਮਾਣ, 4 ਨਵੰਬਰ (ਬੰਮਰਾਹ): ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪ੍ਰਿੰਸੀਪਲ ਸਲੱਖਣ ਸਿੰਘ, ਉਪ ਚੇਅਰਮੈਨ ਐਸ.ਸੀ. ਵਿੰਗ ਪੰਜਾਬ ਦੀ ਅਗਵਾਈ ਹੇਠ ਵੱਡਾ ਕਾਫਲਾ ਸੰਗਰੂਰ ਲਈ ਰਵਾਨਾ ਹੋਇਆ। ਪ੍ਰਿੰਸੀਪਲ ਸਲੱਖਣ ਸਿੰਘ ਨੇ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ। ਇਸ ਮੌਕੇ ਪੀ.ਏ. ਰਾਜਦੇਵ ਸਿੰਘ ਚੌਧਰੀਵਾਲ, ਹਰਦੇਵ ਸਿੰਘ ਬੱਦੋਵਾਲ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਜਗੀਰ ਸਿੰਘ ਪੱਡਾ, ਮਨਦੀਪ ਸਿੰਘ ਮਹਿਮਦਪੁਰ, ਜਸਵੰਤ ਸਿੰਘ ਜੋਤੀ ਬਾਘੇ, ਜੋਗਿੰਦਰ ਸਿੰਘ ਰੰਧਾਵਾ, ਮਿੰਟਾ ਟਪਈ, ਕਾਲਾ ਧੀਰੋਵਾਲ, ਸੁਖਪਾਲ ਸਿੰਘ ਭੰਬੋਈ, ਸਾਬਕਾ ਸਰਪੰਚ ਮਹਿੰਦਰ ਸਿੰਘ ਚੋਣੇ, ਸਾਬਕਾ ਸਰਪੰਚ ਸਵਿੰਦਰ ਸਿੰਘ ਤਲਵੰਡੀ ਭਿੰਡਰ, ਸਾਬਕਾ ਸਰਪੰਚ ਕੁਲਵੰਤ ਸਿੰਘ ਬੋਹਜਾ, ਬਲਕਾਰ ਸਿੰਘ ਦਕੋਹਾ, ਸੁਖਵਿੰਦਰ ਸਿੰਘ ਫੌਜੀ ਦਕੋਹਾ, ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ ਦਕੋਹਾ, ਗੁਰਨਾਮ ਸਿੰਘ, ਤਰਸੇਮ ਸਿੰਘ ਦਕੋਹਾ ਆਦਿ ਹਾਜ਼ਰ ਸਨ।