ਹਲਕਾ ਗੁਰਦਾਸਪੁਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਕੱਲ੍ਹ- ਬੱਬੇਹਾਲੀ
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਨਾਅਰੇ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਲੈ ਕੇ ਹਲਕਾ ਗੁਰਦਾਸਪੁਰ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ 6 ਨਵੰਬਰ ਨੂੰ ਸਵੇਰੇ 10 ਵਜੇ ਪ੍ਰੀਤ ਪੈਲੇਸ ਬੱਬੇਹਾਲੀ ਵਿਖੇ ਰੱਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਇਸ ਮੀਟਿੰਗ ’ਚ 12 ਨਵੰਬਰ ਨੂੰ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਗੁਰਦਾਸਪੁਰ ਵਿਚ ਆਉਣ ਨੂੰ ਲੈ ਕੇ ਤਿਆਰੀਆਂ ਸੰਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਰੂਪਰੇਖਾ ਵੀ ਤਿਆਰ ਕੀਤੀ ਜਾਵੇਗੀ ।
ਅਜੀਤ ਡੈਸਕ
05-11-2026