ਪੰਜਾਬ ਸਰਕਾਰ ਨੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ- ਕਾਮਰੇਡ ਅਮਰਜੀਤ ਸਿੰਘ ਸੈਣੀ
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਲੁਕਣ ਮੀਚੀਆਂ ਖੇਡਣ ਅਤੇ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ ਤੇ ਨਾ ਹੀ ਕੁਝ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ ਤੇ ਸੀਟੂ ਦੇ ਜ਼ਿਲ੍ਹਾ ਵਿੱਤ ਸਕੱਤਰ ਤੇ ਸਮਾਜ ਸੇਵਾ ਜਥੇਬੰਦੀ ਦੇ ਜ਼ਿਲ੍ਹਾ ਆਗੂ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕੀਤਾ।
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਲੁਕਣ ਮੀਚੀਆਂ ਖੇਡਣ ਅਤੇ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ ਤੇ ਨਾ ਹੀ ਕੁਝ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ ਤੇ ਸੀਟੂ ਦੇ ਜ਼ਿਲ੍ਹਾ ਵਿੱਤ ਸਕੱਤਰ ਤੇ ਸਮਾਜ ਸੇਵਾ ਜਥੇਬੰਦੀ ਦੇ ਜ਼ਿਲ੍ਹਾ ਆਗੂ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਸਖਤ ਚਿਤਾਵਨੀ ਦਿੰਦੀ ਹੈ ਕਿ 17 ਨਵੰਬਰ ਤੋਂ ਪਹਿਲਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਜਥੇਬੰਦਕ ਸੰਘਰਸ਼ ਚੱਲਦੇ ਰਹਿਣਗੇ ਤੇ ਆਉਂਦੀਆਂ 2027 ਦੀਆਂ ਚੋਣਾਂ ਵਿਚ ਮਾਨ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ । ਇਸ ਮੌਕੇ ਰਘਬੀਰ ਸਿੰਘ ਚਾਹਲ, ਕੁਲਜੀਤ ਸਿੰਘ ਸਿਧਵਾਂ, ਰਘਬੀਰ ਸਿੰਘ ਬਡਵਾਲ, ਸਾਵਨ ਸਿੰਘ ਗਿੱਲ, ਗੁਰਨਾਮ ਸਿੰਘ ਸੈਣੀ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ ਸੈਣੀ, ਗੁਰਨਾਮ ਸਿੰਘ ਸੈਣੀ, ਮਨਜੀਤ ਸਿੰਘ ਸੈਣੀ, ਇਮੈਨੂਅਲ ਨਾਹਰ, ਵਿਜੇ ਕੁਮਾਰ ਤੇ ਕੰਵਲਜੀਤ ਸ਼ਰਮਾ ਆਦਿ ਹਾਜ਼ਰ ਸਨ।