04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਾਂਝਾ ਮੁਲਾਜ਼ਮ ਮੰਚ ਵਲੋਂ ਮੰਗਾਂ ਨੂੰ ਲੈ ਕੇ ਮੁੱਖ ਇੰਜੀਨੀਅਰ ਦਫਤਰ ਸਾਹਮਣੇ ਰੋਸ ਰੈਲੀ

ਸ਼ਾਹਪੁਰ ਕੰਢੀ, 4 ਨਵੰਬਰ (ਰਣਜੀਤ ਸਿੰਘ)- ਮੁਲਾਜ਼ਮ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਨਵੰਬਰ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਮੁੱਖ ਇੰਜੀਨੀਅਰ ਡੈਮਜ਼ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਸਾਂਝਾ ਮੁਲਾਜ਼ਮ ਮੰਚ ਦੇ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਤੇ ਪੀ. ਐਸ.

Ad Position 21
No active advertisement
ਅਜੀਤ ਡੈਸਕ 05-11-2026
ਸ਼ਾਹਪੁਰ ਕੰਢੀ, 4 ਨਵੰਬਰ (ਰਣਜੀਤ ਸਿੰਘ)- ਮੁਲਾਜ਼ਮ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਨਵੰਬਰ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਮੁੱਖ ਇੰਜੀਨੀਅਰ ਡੈਮਜ਼ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਸਾਂਝਾ ਮੁਲਾਜ਼ਮ ਮੰਚ ਦੇ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਤੇ ਪੀ.ਐਸ.ਐਮ.ਯੂ. ਦੇ ਜ਼ਿਲ੍ਹਾ ਜਨਰਲ ਸਕੱਤਰ ਹਿਤੇਸ਼ ਸ਼ਰਮਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵ ਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਜ਼ਾਇਜ ਮੰਗਾਂ ਪ੍ਰਤੀ ਨਕਾਰਾਤਮਿਕ ਰਵੱਈਆ ਅਪਣਾਇਆ ਹੋਇਆ ਹੈ। ਸਰਕਾਰ ਦੀ ਕੁੰਭਕਰਨੀ ਨੀਂਦ ਖੋਲ੍ਹਣ ਲਈ 13 ਨਵੰਬਰ 2026 ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਖੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ । ਰੈਲੀ ਨੂੰ ਸਥਾਨਿਕ ਪ੍ਰਧਾਨ ਅਜੇ ਅਭਿਸ਼ੇਕ, ਜਨਰਲ ਸਕੱਤਰ ਯੁਗੇਸ਼ਵਰ ਸਲਾਰੀਆ, ਇੰਟਕ ਪ੍ਰਧਾਨ ਵਿਜੇ ਕੁਮਾਰ ਸ਼ਰਮਾ, ਸੀ.ਪੀ.ਐਫ. ਯੂਨੀਅਨ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਨਿਰਵੇਸ਼ ਡੋਗਰਾ, ਕੁਲਦੀਪ ਕੁਮਾਰ, ਰਾਜੀਵ ਅਵਸਥੀ, ਸੁਨੀਲ ਕੁਮਾਰ, ਰੇਵਤ ਮਹਾਜਨ, ਕਮਲ ਵਰਮਾ, ਸਲਵਿੰਦਰ ਸਿੰਘ ਲਾਧੂਪੁਰ, ਰਘੂਵੀਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਸਟੋਰੀ ਦੀਵਾਲੀ ਦੇ ਤਿਉਹਾਰ ’ਤੇ ਮਿਲਾਵਟਖੋਰਾਂ ਦੀ ਚਾਂਦੀ, ਮਠਿਆਈਆਂ ਤੋਂ ਲੈ ਕੇ ਦੁੱਧ, ਪਨੀਰ ਤੇ ਖੋਏ ਤੱਕ ਮਿਲਾ... ਅਗਲੀ ਖ਼ਬਰ ਭਾਜਪਾ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਲੋਂ ਰੈਲੀ ਦੀ ਸਫ਼ਲਤਾ ’ਤੇ ਸਭ ਦਾ ਤਹਿ ਦਿਲੋਂ ਧੰਨਵਾਦ
Ad Position 24