ਟਰਾਂਸਫਾਰਮਰ ਵਿਚੋਂ ਤੇਲ ਚੋਰੀ ਹੋਣ ਕਰਕੇ ਕਈ ਟਿਊਬਵੈੱਲ ਮੋਟਰਾਂ ਦੀ ਬਿਜਲੀ ਬੰਦ
ਕੋਟਲੀ ਸੂਰਤ ਮੱਲ੍ਹੀ, 5 ਨਵੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਪੱਤੀ ਵੜੈਚ ਵਿਚੋਂ ਬੀਤੀ ਰਾਤ ਅਗਿਆਤ ਵਿਅਕਤੀਆਂ ਵਲੋਂ ਟਰਾਂਸਫਾਰਮਰ ਵਿਚੋਂ ਤੇਲ ਚੋਰੀ ਕਰਨ ਕਰਕੇ ਕਈ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ ਜਿਸ ਕਰਕੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ’ਚ ਲੱਗੇ 100 ਕੇ.
ਕੋਟਲੀ ਸੂਰਤ ਮੱਲ੍ਹੀ, 5 ਨਵੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਪੱਤੀ ਵੜੈਚ ਵਿਚੋਂ ਬੀਤੀ ਰਾਤ ਅਗਿਆਤ ਵਿਅਕਤੀਆਂ ਵਲੋਂ ਟਰਾਂਸਫਾਰਮਰ ਵਿਚੋਂ ਤੇਲ ਚੋਰੀ ਕਰਨ ਕਰਕੇ ਕਈ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ ਜਿਸ ਕਰਕੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ’ਚ ਲੱਗੇ 100 ਕੇ.ਵੀ.ਏ. ਬਚਨ ਸਿੰਘ ਨਾਂਅ ਦੇ ਟਰਾਂਸਫਾਰਮਰ ਵਿਚੋਂ ਬੀਤੀ ਰਾਤ ਅਗਿਆਤ ਵਿਅਕਤੀਆਂ ਨੇ ਤੇਲ ਚੋਰੀ ਕਰ ਲਿਆ ਹੈ, ਜਿਸ ਕਰਕੇ ਉਨ੍ਹਾਂ ਸਮੇਤ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਕਿਸਾਨਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਦਿਆਂ ਅਜਿਹੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।